AgricultureLatest NewsPunjab

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ:  ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ…

Latest NewsPunjab

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਬਰਨਾਲਾ, 29 ਜੁਲਾਈ         ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ…

Latest NewsPoliticsPunjab

ਹੁਸ਼ਿਆਰਪੁਰ ਜ਼ਿਲ੍ਹੇ ਵ‘ ਈ.ਐੱਫ. ਡਿਜੀਟਾਈਜ਼ੇਸ਼ਨ ਦਾ ਕੰਮ 99.92 ਫੀਸਦੀ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 29 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ…

Latest NewsPunjab

ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

ਨਵੀਂ ਦਿੱਲੀ, 29 ਜੁਲਾਈ      ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ…

AgricultureLatest NewsPunjab

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਚੰਡੀਗੜ੍ਹ/ਸਨੌਰ/ਦੇਵੀਗੜ੍ਹ, (ਪਟਿਆਲਾ), 29 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ…

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

ਗਿੱਦੜਬਾਹਾ 29 ਜੁਲਾਈ
                         ਪੰਜਾਬ ਸਰਕਾਰ ਵੱਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਭਾਰੂ ਅਤੇ ਸਮਾਗ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ।
                      ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ।
 ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ—ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਹਨਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ—ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ।
                ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ।

 
 

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ:  ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ-ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ-ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ਵਿੱਚ ਪੀ.ਏ.ਯੂ. (PAU) ਵੱਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ।

ਸ੍ਰੀਮਤੀ ਏਕਮਦੀਪ ਕੌਰ ਏ.ਐਸ.ਆਈ ਵੱਲੋਂ ਮਹਿਕਮੇ ਦੀਆਂ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜ, ਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸ) ਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ। ਅੰਤ ਵਿੱਚ ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਵੱਲੋਂ ਖੇਤ ਦਿਵਸ ਆਯੋਜਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਖੇਤ ਦਿਵਸ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਸਹਾਇਕ ਟੈਕਨਾਲੋਜੀ ਮੈਨੇਜਰ) ਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ l 

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਬਰਨਾਲਾ, 29 ਜੁਲਾਈ
        ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਓਹਨਾਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।
  ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ।
   ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਓਹਨਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ਉੱਤੇ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਦੇ ਦੌਰੇ ਉੱਤੇ ਹਨ। ਇਸ ਤੋਂ ਪਹਿਲਾਂ ਉਹ ਪਿੰਡ ਚੀਮਾ ਦਾ ਵੀ ਦੌਰਾ ਕਰ ਚੁੱਕੇ ਹਨ ਅਤੇ ਸਿਵਲ ਹਸਪਤਾਲ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਨੂੰ ਵੀ ਮਿਲੇ ਹਨ।
  ਓਹਨਾਂ ਕਿਹਾ ਕਿ ਅੱਜ ਸਕੀਮਾਂ ਬਾਰੇ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਐੱਸਸੀ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮਾਂ ਦਾ ਬਣਦਾ ਲਾਭ ਦਿਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਸਕੀਮਾਂ ਦਾ ਲਾਭ ਦਾ ਦਿਵਾਉਣ ਸਮੇਤ ਹੋਰ ਦਿਸ਼ਾ – ਨਿਰਦੇਸ਼ ਦਿੱਤੇ ਗਏ ਹਨ।
ਬਰਨਾਲਾ ਸਫ਼ਾਈ ਕਰਮਚਾਰੀਆਂ ਦੇ ਮਾਮਲੇ ਵਿਚ ਓਹਨਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਮਾਮਲੇ ਦਾ ਨੋਟਿਸ ਲਿਆ ਗਿਆ ਹੈ ਅਤੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਤੋਂ ਵੱਖ ਵੱਖ 9 ਨੁਕਤਿਆਂ ‘ਤੇ ਰਿਪੋਰਟ ਮੰਗੀ ਗਈ ਹੈ। ਓਹਨਾਂ ਕਿਹਾ ਕਿ ਕਸੂਰਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਈ ਜਾਵੇਗੀ ਅਤੇ ਪੀੜਤਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।
ਇਸ ਮੌਕੇ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਐੱਸਡੀਐਮਜ਼ ਤੋਂ ਇਲਾਵਾ ਪੁਲੀਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਹੁਸ਼ਿਆਰਪੁਰ ਜ਼ਿਲ੍ਹੇ ਵ‘ ਈ.ਐੱਫ. ਡਿਜੀਟਾਈਜ਼ੇਸ਼ਨ ਦਾ ਕੰਮ 99.92 ਫੀਸਦੀ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 29 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਇਲੈਕਟੋਰਲ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦਾ ਕੰਮ ਆਖਰੀ ਪੜਾਅ ਵਿੱਚ ਪਹੁੰਚ ਚੁੱਕਾ ਹੈ। 25 ਜੂਨ 2026 ਤੋਂ ਸ਼ੁਰੂ ਹੋਈ ਇਹ ਵਿਸ਼ੇਸ਼ ਮੁਹਿੰਮ 3 ਅਗਸਤ 2026 ਤੱਕ ਜਾਰੀ ਰਹੇਗੀ, ਜਦਕਿ ਡਿਜੀਟਾਈਜ਼ੇਸ਼ਨ ਦਾ ਕੰਮ 30 ਜੁਲਾਈ ਤੱਕ ਮੁਕੰਮਲ ਕੀਤਾ ਜਾਣਾ ਹੈ।
      29 ਜੁਲਾਈ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਕੁੱਲ 12,68,648 ਵੋਟਰਾਂ ਵਿੱਚੋਂ 11,68,507 ਈ.ਐੱਫ. ਡਿਜੀਟਾਈਜ਼ੇਸ਼ਨ ਲਈ ਯੋਗ ਪਾਏ ਗਏ, ਜਿਨ੍ਹਾਂ ਵਿੱਚੋਂ 12,67,607 ਰਿਕਾਰਡ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਇਸ ਤਰ੍ਹਾਂ ਜ਼ਿਲ੍ਹੇ ਦੀ ਕੁੱਲ ਪ੍ਰਗਤੀ 99.92 ਫੀਸਦੀ ਤੱਕ ਪਹੁੰਚ ਗਈ ਹੈ ਅਤੇ ਸਿਰਫ਼ 1,041 ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਬਾਕੀ ਹੈ।
  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦਸੂਹਾ, ਚੱਬੇਵਾਲ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਨੇ 100 ਫੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰ ਲਿਆ ਹੈ। ਇਸ ਤੋਂ ਇਲਾਵਾ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 99.999 ਫੀਸਦੀ, ਸ਼ਾਮ ਚੁਰਾਸੀ ਵਿੱਚ 99.96 ਫੀਸਦੀ, ਹੁਸ਼ਿਆਰਪੁਰ ਵਿੱਚ 99.75 ਫੀਸਦੀ ਅਤੇ ਉੜਮੁੜ ਵਿੱਚ 99.72 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ।
      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕੁੱਲ 1,563 ਪੋਲਿੰਗ ਬੂਥਾਂ ਵਿੱਚੋਂ 1,523 ਪੋਲਿੰਗ ਬੂਥਾਂ ਵਿੱਚ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਸਿਰਫ਼ 40 ਪੋਲਿੰਗ ਬੂਥਾਂ ਵਿੱਚ ਕੰਮ ਬਾਕੀ ਹੈ। ਉਨ੍ਹਾਂ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.), ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਏ.ਈ.ਆਰ.ਓ.), ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਅਤੇ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਤਰਜੀਹ ਦੇ ਆਧਾਰ ’ਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ 30 ਜੁਲਾਈ ਤੱਕ ਜ਼ਿਲ੍ਹੇ ਵਿੱਚ 100 ਫੀਸਦੀ ਟੀਚਾ ਹਾਸਲ ਕੀਤਾ ਜਾ ਸਕੇ।
          ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਵੋਟਰ ਸੂਚੀ ਨੂੰ ਹੋਰ ਪਾਰਦਰਸ਼ੀ ਅਤੇ ਸਹੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਜ਼ਿਲ੍ਹਾ ਪ੍ਰਸ਼ਾਸਨ ਇਸ ਕੰਮ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੇ ਸਬੰਧਤ ਅਧਿਕਾਰੀ ਟੀਚਾ ਪ੍ਰਾਪਤੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। 

ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

ਨਵੀਂ ਦਿੱਲੀ, 29 ਜੁਲਾਈ      ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਮੋਦੀ ਜੀ ਪੁਲਿਸ ਦੇ ਦਮ ‘ਤੇ 1 ਅਗਸਤ ਨੂੰ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਣ ਵਾਲੇ ਇਸ ਟਾਊਨਹਾਲ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਇੱਕ ਅਗਸਤ ਨੂੰ ਹੀ 12 ਵਜੇ ਤੋਂ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਹੋਵੇਗਾ। ਉਹਨਾਂ ਦੱਸਿਆ ਕਿ ਕਾਂਸਟੀਚਿਊਸ਼ਨ ਕਲੱਬ ਵਿੱਚ ਪੈਸੇ ਜਮ੍ਹਾਂ ਹੋ ਗਏ, ਬੁਕਿੰਗ ਦੀ ਰਸੀਦ ਕੱਟ ਗਈ, ਹੁਣ ਪੁਲਿਸ ਕਲੱਬ ਤੋਂ ਬੁਕਿੰਗ ਰੱਦ ਕਰਨ ਲਈ ਕਹਿ ਰਹੀ ਹੈ। ਜਦੋਂ ਕਲੱਬ ਨੇ ਮਨ੍ਹਾ ਕਰ ਦਿੱਤਾ ਤਾਂ ਪੁਲਿਸ ਸਾਨੂੰ ਪਰਮਿਸ਼ਨ ਲੈਣ ਲਈ ਕਹਿ ਰਹੀ ਹੈ। ਜਦਕਿ ਇੰਡੋਰ ਗਤੀਵਿਧੀਆਂ ਦੀ ਪਰਮਿਸ਼ਨ ਲੈਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਈ-20 ਤਾਂ ਵਾਪਸ ਲੈਣਾ ਹੀ ਪਵੇਗਾ। ਪ੍ਰਧਾਨ ਮੰਤਰੀ ਇਸ ਨੂੰ ਸ਼ਾਂਤੀ ਨਾਲ ਵਾਪਸ ਲੈ ਲੈਣ, ਨਹੀਂ ਤਾਂ ਜਨਤਾ ਇਸ ਨੂੰ ਵਾਪਸ ਕਰਵਾ ਲਵੇਗੀ।

‘ਆਪ’ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਐਲਾਨ ਕੀਤਾ ਸੀ ਕਿ ਅਸੀਂ ਆਉਣ ਵਾਲੇ ਸ਼ਨੀਵਾਰ ਨੂੰ ਈ-20 ਦੇ ਖਿਲਾਫ ਨੈਸ਼ਨਲ ਟਾਊਨਹਾਲ ਕਰਾਂਗੇ, ਪਰ ਉੱਥੇ ਪੁਲਿਸ ਪਹੁੰਚ ਗਈ। ਮੋਦੀ ਜੀ ਨੇ ਟਾਊਨਹਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਾਰ ਮੰਨ ਲਈ ਹੈ ਅਤੇ ਪੁਲਿਸ ਜ਼ਰੀਏ ਇਸ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਹਿਲਾਂ ਪੁਲਿਸ ਕਾਂਸਟੀਚਿਊਸ਼ਨ ਕਲੱਬ ਵਾਲਿਆਂ ਕੋਲ ਪਹੁੰਚੀ ਅਤੇ ਕਿਹਾ ਕਿ ਇਹਨਾਂ ਨੂੰ ਪਰਮਿਸ਼ਨ ਜਾਂ ਅਪ੍ਰੂਵਲ ਨਾ ਦਿਓ। ਕਲੱਬ ਵਾਲਿਆਂ ਨੇ ਦੱਸਿਆ ਕਿ ਉਹਨਾਂ ਨੇ ਅਪ੍ਰੂਵਲ ਦੇ ਦਿੱਤਾ ਹੈ, ਪੈਸੇ ਜਮ੍ਹਾਂ ਹੋ ਗਏ ਹਨ, ਰਸੀਦ ਕੱਟ ਗਈ ਹੈ ਅਤੇ ਬੁਕਿੰਗ ਹੋ ਚੁੱਕੀ ਹੈ। ਪੁਲਿਸ ਦੇ ਬੁਕਿੰਗ ਰੱਦ ਕਰਨ ਲਈ ਕਹਿਣ ‘ਤੇ ਉਹਨਾਂ ਨੇ ਮਨ੍ਹਾ ਕਰ ਦਿੱਤਾ। ਫਿਰ ਪੁਲਿਸ ਸਾਡੇ ਕੋਲ ਆਈ ਅਤੇ ਕਹਿਣ ਲੱਗੀ ਕਿ ਪਰਮਿਸ਼ਨ ਲਓ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੱਕ ਇਸ ਦੇਸ਼ ਵਿੱਚ ਇੰਡੋਰ ਐਕਟਿਵਿਟੀ ਦੀ ਕਦੇ ਕੋਈ ਪਰਮਿਸ਼ਨ ਨਹੀਂ ਲਈ ਗਈ। ਮੈਂ ਪ੍ਰਧਾਨ ਮੰਤਰੀ ਜੀ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਇਹ ਦੱਸ ਦੇਣ ਕਿ ਕਿਸ ਚੀਜ਼ ਦੀ ਪਰਮਿਸ਼ਨ ਲੈਣੀ ਹੈ, ਕੀ ਖਾਣ, ਪੀਣ, ਨਹਾਉਣ ਅਤੇ ਸੌਣ ਦੀ ਵੀ ਪਰਮਿਸ਼ਨ ਲੈਣੀ ਹੈ? ਉਹਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਪੁਲਿਸ ਦੀ ਇਹ ਧਮਕੀ ਨਾ ਦਿਓ। ਜਨਤਾ ਨੇ ਦਿਖਾ ਦਿੱਤਾ ਹੈ ਕਿ ਉਹ ਮੋਦੀ ਜੀ ਦੀ ਪੁਲਿਸ ਤੋਂ ਨਹੀਂ ਡਰਦੀ। ਮੋਦੀ ਸਰਕਾਰ ਜ਼ਿਆਦਾ ਤੋਂ ਜ਼ਿਆਦਾ ਡੰਡਾ ਹੀ ਤਾਂ ਮਾਰੇਗੀ ਜਾਂ ਜੇਲ੍ਹ ਹੀ ਤਾਂ ਭੇਜੇਗੀ, ਸਰਕਾਰ ਇਹ ਸਭ ਕਰਕੇ ਦੇਖ ਚੁੱਕੀ ਹੈ, ਪਰ ਇਸ ਦੇਸ਼ ਦੀ ਜਨਤਾ ਨਹੀਂ ਮੰਨਦੀ। ਪ੍ਰਧਾਨ ਮੰਤਰੀ ਜੀ ਨੂੰ ਈ-20 ਵਾਪਸ ਲੈਣਾ ਹੀ ਪਵੇਗਾ। ਪ੍ਰਧਾਨ ਮੰਤਰੀ ਜੀ ਇਸ ਨੂੰ ਸ਼ਾਂਤੀ ਨਾਲ ਵਾਪਸ ਲੈ ਲਓ, ਨਹੀਂ ਤਾਂ ਜਨਤਾ ਇਸ ਨੂੰ ਵਾਪਸ ਕਰਵਾ ਲਵੇਗੀ। 

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਚੰਡੀਗੜ੍ਹ/ਸਨੌਰ/ਦੇਵੀਗੜ੍ਹ, (ਪਟਿਆਲਾ), 29 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪਿੰਡ ਹਡਾਣਾ ਵਿਖੇ ਹਲਕੇ ਦੇ ਵਸਨੀਕਾਂ ਦੇ ਵਿਸ਼ਾਲ ਇਕੱਠ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ, ਸਗੋਂ ਪੰਜਾਬ ਦੇ ਹਿੱਸੇ ਦਾ ਪਾਣੀ ਵੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ।

ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ।

ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਨੇ ਦੱਸਿਆ ਕਿ ਸਨੌਰ ਹਲਕੇ ਵਿੱਚ ਅੱਜ 28.76 ਕਿਲੋਮੀਟਰ ਘੜਾਮ ਰਜਬਾਹਾ ਸਿਸਟਮ ਨੂੰ ਪੱਕਾ ਕਰਨ ਸਮੇਤ 18.13 ਕਿਲੋਮੀਟਰ ਫਤਿਹਪੁਰ ਮਾਈਨਰ, 29.97 ਕਿਲੋਮੀਟਰ ਸਨੌਰ ਰਜਬਾਹਾ, 14.93 ਕਿਲੋਮੀਟਰ ਉਦੇਪੁਰ ਮਾਈਨਰ ਅਤੇ 14.93 ਕਿਲੋਮੀਟਰ ਬਲਬੇੜਾ ਮਾਈਨਰ ਨੂੰ ਪੱਕਾ ਕਰਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਸਨੌਰ ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਬਲਬੇੜਾ ਅਤੇ ਸਨੌਰ ਰਜਬਾਹਿਆਂ ਦੇ ਵੱਖ-ਵੱਖ ਮੋਘਿਆਂ ’ਤੇ 34.78 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ 2,728 ਏਕੜ ਰਕਬਾ ਹੋਰ ਨਹਿਰੀ ਸਿੰਚਾਈ ਅਧੀਨ ਆ ਜਾਵੇਗਾ।

ਨਹਿਰੀ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਅਖ਼ੀਰਲੇ ਖੇਤਾਂ ਤੱਕ ਵੀ ਪੂਰਾ ਨਹਿਰੀ ਪਾਣੀ ਪਹੁੰਚੇਗਾ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟੇਗੀ ਅਤੇ ਫ਼ਸਲਾਂ ਦੇ ਝਾੜ ਵਿੱਚ ਵੱਡਾ ਵਾਧਾ ਹੋਵੇਗਾ। ਉਨ੍ਹਾਂ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਨਹਿਰੀ ਪਾਣੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਹਡਾਣਾ ਨੇ ਸਮਾਗਮ ਵਿੱਚ ਪਹੁੰਚੀ ਭਾਰੀ ਸੰਗਤ ਦਾ ਸ਼ੁਕਰਾਨਾ ਕਰਦਿਆਂ ਭਾਵੁਕ ਅੰਦਾਜ਼ ਵਿੱਚ ਆਖਿਆ, “ਪਿੰਡ ਹਡਾਣਾ ਦੀ ਧਰਤੀ ‘ਤੇ ਅੱਜ ਜੋ ਪਿਆਰ, ਸਤਿਕਾਰ ਅਤੇ ਵਿਸ਼ਵਾਸ ਹਲਕਾ ਸਨੌਰ ਦੀ ਸੰਗਤ ਨੇ ਮੈਨੂੰ ਬਖ਼ਸ਼ਿਆ ਹੈ, ਮੈਂ ਉਸ ਦਾ ਸਦਾ ਰਿਣੀ ਰਹਾਂਗਾ। ਇਹ ਵੱਡਾ ਇਕੱਠ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਾਫ਼-ਨੀਅਤ ਅਤੇ ਵਿਕਾਸਮੁਖੀ ਨੀਤੀਆਂ ਤੋਂ ਬੇਹੱਦ ਸੰਤੁਸ਼ਟ ਹਨ।” ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਵਿੱਚ ਸ਼ੁਰੂ ਹੋਇਆ ਵਿਕਾਸ ਦਾ ਇਹ ਦੌਰ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਹਰ ਪਿੰਡ ਤੇ ਵਾਰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਈਆਂ ਜਾਣਗੀਆਂ।

ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕੇਟ ਕਮੇਟੀ ਦੁਧਨ ਸਾਧਾ, ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਹੈਪੀ ਪਹਾੜੀਪੁਰ ਚੇਅਰਮੈਨ ਬਲਾਕ ਸਮਿਤੀ ਸਨੌਰ, ਚਰਨਜੀਤ ਸਿੰਘ ਚੇਅਰਮੈਨ ਬਲਾਕ ਸਮਿਤੀ ਭੁਨਰਹੇੜੀ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ ਬਲਾਕ ਸਮਿਤੀ ਭੁਨਰਹੇੜੀ, ਹਰਪ੍ਰੀਤ ਸਿੰਘ ਘੁਮਾਣ ਵਾਈਸ ਚੇਅਰਮੈਨ ਬਲਾਕ ਸਮਿਤੀ ਸਨੌਰ, ਰਾਮ ਇੰਦਰ ਸਿੰਘ ਜਮਨਾ, ਰਾਜਾ ਧੰਜੂ ਬਲਾਕ ਪ੍ਰਧਾਨ, ਕਰਮ ਸਿੰਘ ਪ੍ਰਿੰਸੀਪਲ, ਰਾਜਬੰਸ ਸਿੰਘ ਆਪ ਆਗੂ, ਡਾ. ਹਰਨੇਕ ਸਿੰਘ, ਡਰੇਨੇਜ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ, ਵੱਖ-ਵੱਖ ਪਿੰਡਾਂ ਦੇ ਮੌਜੂਦਾ ਤੇ ਸਾਬਕਾ ਸਰਪੰਚ-ਪੰਚ, ਸਮਾਜਿਕ ਆਗੂ ਅਤੇ ਭਾਰੀ ਗਿਣਤੀ ਵਿੱਚ ਸਥਾਨਕ ਕਿਸਾਨ ਤੇ ਇਲਾਕਾ ਵਾਸੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ ਗਿਆ।

ਇਸ ਮੌਕੇ ਪਹੁੰਚੇ ਹਲਕਾ ਵਾਸੀਆਂ ਦੇ ਅਥਾਹ ਉਤਸ਼ਾਹ ਅਤੇ ਠਾਠਾਂ ਮਾਰਦੇ ਇਕੱਠ ਨੇ ਇੱਕ ਛੋਟੇ ਜਿਹੇ ਸਮਾਗਮ ਨੂੰ ਵਿਸ਼ਾਲ ਰੈਲੀ ਦੇ ਰੂਪ ਵਿੱਚ ਤਬਦੀਲ ਕਰ ਦਿੱਤਾ, ਜਿਸ ਨਾਲ ਪੂਰੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ।