ਅਮਰੀਕਾ ‘ਚ ਰਹਿੰਦੇ ਪੰਜਾਬੀ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮਾਪਿਆਂ ਦਾ ਰੋ-ਰੋ ਕੇ ਬੂੂਰਾ ਹਾਲ

ਅਮਰੀਕਾ 'ਚ ਰਹਿੰਦੇ ਪੰਜਾਬੀ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮਾਪਿਆਂ ਦਾ ਰੋ-ਰੋ ਕੇ ਬੂੂਰਾ ਹਾਲ


Punjabi youth died in America: ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਰਹਿਣ ਵਾਲੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਹਾਰਟ ਅਟੈਕ ਆਉਣ ਕਰਕੇ ਹੋਈ ਹੈ। ਨੌਜਵਾਨ ਦੀ ਉਮਰ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਗਿਆ ਸੀ।

ਮਾਪਿਆਂ ਦਾ ਰੋ-ਰੋ ਕੇ ਹੋਇਆ ਬੂਰਾ ਹਾਲ

ਤਰਲੋਚਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ ਹੈ ਅਤੇ ਸਾਰੇ ਪਿੰਡ ਵਿੱਚ ਹੀ ਸੋਗ ਦੀ ਲਹਿਰ ਹੈ। ਇਸ ਸਬੰਧੀ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਲੋਚਨ ਸਿੰਘ ਰਾਤ ਵੇਲੇ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ ਅਤੇ ਰਾਤ ਨੂੰ ਸੁੱਤਿਆਂ ਪਿਆ ਹੀ ਸਾਈਲੈਂਟ ਅਟੈਕ ਆਉਣ ਕਰਕੇ ਉਸ ਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਆਪਣੇ ਨੌਜਵਾਨ ਪੁੱਤਰ ਦੀਆਂ ਅੰਤਿਮ ਰਸਮਾਂ ਕਰਨ ਲਈ ਸਰਕਾਰ ਕੋਲੋਂ ਅਮਰੀਕਾ ਦੇ ਵੀਜੇ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: crime news: ਗੈਂਗਸਟਰਾਂ ਨੂੰ ਜ਼ਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਵਾਲਾ ਗਿਰੋਹ ਹੋਇਆ ਕਾਬੂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Reply

Your email address will not be published.