ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਦਿਹਾਂਤ, ਕੈਬਨਿਟ ਮੰਤਰੀ ਨੇ ਪ੍ਰਗਟਾਇਆ ਦੁੱਖ


Punjab News: ਹਾਕੀ ਵਿਸ਼ਵ ਕੱਪ-1975 ਜਿੱਤਣ ਵਾਲੀ ਭਾਰਤੀ ਟੀਮ ਦੇ ਕਪਤਾਨ ਰਹੇ ਓਲੰਪੀਅਨ ਅਜੀਤਪਾਲ ਸਿੰਘ ਅਤੇ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਪਦਮ ਸ਼੍ਰੀ ਦੀ ਪਤਨੀ ਕਿਰਨ ਅਜੀਤਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਕੈਬਨਿਟ ਮੰਤਰੀ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ,”ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਜੀ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਾ ਹਾਂ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।”





Source link

Leave a Comment