Punjab News: ਪੰਜਾਬ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਉਸਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਪੁਲਿਸ ਦੇ ਹੱਥੋਂ ਭੱਜਣ ‘ਚ ਕਾਮਯਾਬ ਹੋ ਗਿਆ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ਵਿੱਚੋਂ ਮਿਲਿਆ ਹੈ।
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਸੂਚਨਾ ਸ਼ਨੀਵਾਰ ਦੁਪਹਿਰ ਨੂੰ ਮਿਲੀ ਪਰ ਪੁਲਿਸ ਵੱਲੋਂ ਦੇਰ ਰਾਤ ਜਾਰੀ ਅਧਿਕਾਰਤ ਪ੍ਰੈੱਸ ਬਿਆਨ ‘ਚ ਦੱਸਿਆ ਗਿਆ ਕਿ ਉਹ ਫਰਾਰ ਹੈ। ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਨਾਲ ਜੁੜੇ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਵਿੱਚ ਅੱਜ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਅਫਵਾਹਾਂ ਅਤੇ ਮਾਹੌਲ ਵਿਗੜਨ ਦੇ ਖਦਸ਼ੇ ਨੂੰ ਰੋਕਣ ਲਈ ਸ਼ਨੀਵਾਰ ਦੁਪਹਿਰ 12 ਵਜੇ ਤੋਂ ਰਾਜ ਵਿੱਚ ਮੋਬਾਈਲ ਇੰਟਰਨੈਟ ਅਤੇ ਸਐਮਐਸ ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਅੱਜ ਦੁਪਹਿਰ 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਸ਼ੁਰੂ ਹੋਣਗੀਆਂ ਜਾਂ ਨਹੀਂ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਅੱਜ ਤੋਂ ਦੋ ਦਿਨ ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਵੀ ਬੰਦ ਰਹਿਣਗੀਆਂ। ਸਰਕਾਰੀ ਹੁਕਮਾਂ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਕੋਈ ਵੀ ਬੱਸ ਨਹੀਂ ਚੱਲੇਗੀ। ਇਹ ਫੈਸਲਾ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਭੰਨਤੋੜ ਕੀਤੇ ਜਾਣ ਦੇ ਖਦਸ਼ੇ ਦੇ ਮੱਦੇਨਜ਼ਰ ਲਿਆ ਗਿਆ ਹੈ। ਸਥਿਤੀ ਸਪੱਸ਼ਟ ਨਹੀਂ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਚੱਲਣਗੀਆਂ ਜਾਂ ਨਹੀਂ।
ਇਹ ਵੀ ਪੜ੍ਹੋ: Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ, ਪੰਡਾਲ ‘ਚ ਰੱਖਿਆ ਜਾਵੇਗਾ ਬੁੱਤ ਤੇ ਆਖਰੀ ਸਵਾਰੀ ਥਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ ‘ਤੇ ਵੀ ਫੌਲੋ ਕਰ ਸਕਦੇ ਹੋ।