ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਘਰ ‘ਚ ਕੀਤਾ ਨਜ਼ਰਬੰਦ


Abohar News : ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਅਬੋਹਰ ਦੇ ਪਿੰਡ ਪਤਰੇਵਾਲਾ ਵਾਸੀ ਤੇ ਭਾਈ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੋਕੇ ਉਨ੍ਹਾਂ ਨਾਲ ਜੁੜੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਘਰ ਵਿਚ ਹੀ ਨਜ਼ਰਬੰਦ ਕੀਤਾ ਹੋਇਆ ਹੈ। ਪੁਲਿਸ ਉਨ੍ਹਾਂ ਦੇ ਘਰ ਮੌਜੂਦ ਹੈ।
ਵਰਿੰਦਰ ਸਿੰਘ ਖਾਲਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੱਲ ਦਾ ਮਾਹੌਲ ਅਜਿਹਾ ਬਣਾਇਆ ਗਿਆ ਹੈ ,ਜਿਵੇਂ ਭਾਈ ਅੰਮ੍ਰਿਤਪਾਲ ਸਿੰਘ ਕੋਈ ਨਾਮੀ ਅਪਰਾਧੀ ਹਨ ਜਦਕਿ ਉਨ੍ਹਾਂ ਵੱਲੋਂ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਗਰਤ ਵਿਚੋਂ ਕੱਢਣ ਲਈ ਖਾਲਸਾ ਵਹੀਰ ਸ਼ੁਰੂ ਕੀਤੀ ਗਈ। 
 
 
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ,ਉਹ ਮੰਦਭਾਗਾ ਹੈ।  ਉਨ੍ਹਾਂ ਕਿਹਾ ਕਿ ਜੋ ਲਹਿਰ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਹੈ ,ਉਸਨੂੰ ਦਬਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ ਪਰ ਇਸ ਵਿਚ ਹਕੂਮਤਾਂ ਕਾਮਯਾਬ ਨਹੀਂ ਹੋਣਗੀਆਂ। ਪੰਜਾਬ ਪੁਲਿਸ ਨੇ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
 
 
ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅਜਨਾਲਾ ਐਫਆਈਆਰ ਸਬੰਧੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ”ਅੰਮ੍ਰਿਤਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਪਰ ਉਸ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਸਲਾ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ ਤੇ ਇਹ ਸਾਰੇ ਨਾਜਾਇਜ਼ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।Source link

Leave a Comment