ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਕਰਵਾਇਆ ਮਾਸੂਮ ਬੱਚੀ ਦਾ ਪੋਸਟਮਾਰਟਮ


Amritsar News : ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ ਬੀਤੇ ਦੋ ਦਿਨ ਪਹਿਲਾਂ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਸ ਦਾ ਸੱਚ ਸਾਹਮਣੇ ਆਉਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਉਸਦੀ ਮਤਰੇਈ ਮਾਂ ਵੱਲੋਂ ਉਸ ਦਾ ਕਤਲ ਕਰਕੇ ਆਪਣੇ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤਾ ਗਿਆ ਸੀ। 
 
ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਬੱਚੀ ਦੀ ਮਤਰੇਈ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਉਸ ਮਾਸੂਮ ਬੱਚੀ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਯੁਗਰਾਜ ਸਿੰਘ ਨੇ ਦੱਸਿਆ ਕਿ ਅਸੀਂ ਇਸ ਕੇਸ ਦੀ ਇਨਵੈਸਟੀਗੇਸ਼ਨ ਕਰ ਰਹੇ ਹਾਂ ਅਤੇ ਜਲਦੀ ਹੀ ਇਸ ਕੇਸ ਦੇ ਸਾਰੇ ਪੱਤੇ ਖੋਲ ਲਵਾਂਗੇ। 
 
 
 ਦੱਸ ਦੇਈਏ ਕਿ ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ ਬੀਤੇ ਦੋ ਦਿਨ ਪਹਿਲਾਂ 7 ਸਾਲ ਦੀ ਮਾਸੂਮ ਬੱਚੀ ਅਗਵਾ ਹੋ ਗਿਆ ਸੀ । ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ। ਦੇਰ ਰਾਤ ਤੱਕ ਜਦੋਂ ਲੜਕੀ ਘਰ ਨਾ ਪਰਤੀ ਤਾਂ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਸਵੇਰ ਤੋਂ ਹੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਸੀ।
 
 
ਮਿਲੀ ਜਾਣਕਾਰੀ ਅਨੁਸਾਰ ਅਭਿਰੋਜ ਜੋਤ ਕੌਰ ਬੀਤੇ ਦਿਨੀਂ ਚਾਰ ਵਜੇ ਦੇ ਕਰੀਬ ਬੱਚੀ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੇ ਰਾਮਪੁਰਾ ਪਿੰਡ ਦੇ ਘਰ-ਘਰ ਦੀ ਤਲਾਸ਼ੀ ਲਈ ਗਈ। ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਸਰ ‘ਚ 7 ਸਾਲਾ ਬੱਚੀ ਨੂੰ ਬਾਈਕ ਸਵਾਰ ਔਰਤ ਤੇ ਇਕ ਵਿਅਕਤੀ ਨੇ ਅਗਵਾ ਕਰ ਲਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment