ਅੱਜ ਕਾਂਗਰਸ ਨੇ ਦੇਸ਼ ਭਰ ਵਿੱਚ ਬੀਜੇਪੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਨੇ ਲਖਨਊ ਵਿੱਚ ਜ਼ਬਰਦਸਤ ਤਾਕਤ ਦਾ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਮਹਿੰਗਾਈ, ਬੇਰੁਜ਼ਗਾਰੀ ਤੋਂ ਲੈ ਕੇ ਅਡਾਨੀ ਮੁੱਦੇ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਨੂੰ ਰੋਕ ਦਿੱਤਾ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਝੜਪ ਵੀ ਹੋਈ।