ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨ


Sangrur News : ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕਰ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।  200 ਤੋਂ ਵੱਧ ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਪੁੱਜੇ ਹਨ , ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਪਟਵਾਰੀਆਂ , ਬਿਜਲੀ ਬੋਰਡ, ਆਂਗਣਵਾੜੀ ਅਤੇ ਨਗਰ ਨਿਗਮ ਦੀਆਂ ਅਸਾਮੀਆਂ ਵਿੱਚ 5 ਫੀਸਦੀ ਕੋਟਾ ਲਾਗੂ ਕਰਨ ਦੀ ਮੰਗ ਕੀਤੀ ਹੈ। ਉੱਤਰਾਖੰਡ ਸਰਕਾਰ ਵਰਗੀ ਸਨਮਾਨ ਯੋਗ ਪੈਨਸ਼ਨ ਦੀ ਮੰਗ ਕੀਤੀ ਹੈ। ਪੁੱਡਾ, ਗਮਾਂਡਾ ਵੱਲੋਂ ਕੱਢੇ ਜਾ ਰਹੇ ਪਲਾਟਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾਵੇ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਚੌਥੀ ਪੀੜ੍ਹੀ ਤੱਕ ਮਾਨਤਾ ਦਿੱਤੀ ਜਾਵੇ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣ।

ਇਸ ਤੋਂ ਇਲਾਵਾ ਸਥਾਨਕ ਸਰਕਾਰੀ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਵੱਲੋਂ ਪੰਜਾਬ ਸਰਕਾਰ ਦੁਆਰਾ ਕੱਲ ਪੰਜਾਬੀ ਯੂਨੀਵਰਸਿਟੀ ਦੀ ਸਲਾਨਾ ਗਰਾਂਟ ‘ਤੇ ਕੱਟ ਲਾਉਣ ਦੇ ਫੈਸਲੇ ਦੇ ਖਿਲਾਫ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਨੇ ਦੱਸਿਆ ਕਿ ਕੱਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਵਿਧਾਨ ਸਭਾ ਦੇ ਵਿਚ ਸਾਲ 2023-24 ਦੇ ਲਈ ਬਜਟ ਪੇਸ਼ ਕੀਤਾ ਹੈ। ਬਜ਼ਟ ‘ਚ ਪੰਜਾਬੀ ਯੂਨੀਵਰਸਿਟੀ ਲਈ 164 ਕਰੋੜ ਸਲਾਨਾ ਜੋ ਨਿਗੁਣੀ ਗਰਾਂਟ ਰੱਖ ਕੇ ਸਰਕਾਰ ਵਲੋਂ ਇੱਕ ਭੱਦਾ ਮਜ਼ਾਕ ਕੀਤਾ ਗਿਆ ਹੈ ਕਿਉਂਕਿ ਪੰਜਾਬੀ ਯੂਨੀਵਰਸਿਟੀ ਇਸ ਵੇਲੇ 150 ਕਰੋੜ ਰੁਪਏ ਦੀ ਕਰਜ਼ਾਈ ਹੈ ਤੇ 300 ਕਰੋੜ ਦੇ ਲਗਭਗ ਬਜਟ ਘਾਟੇ ‘ਚ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment