ਇੰਟਰਨੈੱਟ ਸੇਵਾਵਾਂ ਠੱਪ ਰਹਿਣ ਦੀ ਵਧੀ ਮਿਆਦ, ਕੱਲ੍ਹ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਰਹਿਣਗੀਆਂ

ਇੰਟਰਨੈੱਟ ਸੇਵਾਵਾਂ ਠੱਪ ਰਹਿਣ ਦੀ ਵਧੀ ਮਿਆਦ, ਕੱਲ੍ਹ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਰਹਿਣਗੀਆਂ


ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ 

Punjab News : ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਰਹਿਣ ਦੀ ਮਿਆਦ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਹੁਣ ਮੋਬਾਈਲ ਇੰਟਰਨੈੱਟ ਕੱਲ੍ਹ ਭਾਵ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ ਅਫਵਾਹਾਂ ਅਤੇ ਮਾਹੌਲ ਵਿਗੜਨ ਦੇ ਖਦਸ਼ੇ ਨੂੰ ਰੋਕਣ ਲਈ ਸ਼ਨੀਵਾਰ ਦੁਪਹਿਰ 12 ਵਜੇ ਤੋਂ ਰਾਜ ਵਿੱਚ ਮੋਬਾਈਲ ਇੰਟਰਨੈਟ ਅਤੇ ਸਐਮਐਸ ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਪਹਿਲਾਂ ਐਤਵਾਰ ਤੱਕ ਦੁਪਹਿਰ 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਸ਼ੁਰੂ ਹੋਣ ਦਾ ਐਲਾਨ ਕੀਤਾ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਵਧਾ ਕੇ ਕੱਲ੍ਹ 12 ਵਜੇ ਤੱਕ ਕਰ ਦਿੱਤਾ ਹੈ। 

ਦੋ ਦਿਨ ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਵੀ ਰਹਿਣਗੀਆਂ ਬੰਦ 

ਮੋਬਾਈਲ ਇੰਟਰਨੈੱਟ ਬੰਦ ਹੋਣ ਤੋਂ ਇਲਾਵਾ ਦੋ ਦਿਨ ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਵੀ ਬੰਦ ਰਹਿਣਗੀਆਂ। ਸਰਕਾਰੀ ਹੁਕਮਾਂ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਕੋਈ ਵੀ ਬੱਸ ਨਹੀਂ ਚੱਲੇਗੀ। ਇਹ ਫੈਸਲਾ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਭੰਨਤੋੜ ਕੀਤੇ ਜਾਣ ਦੇ ਖਦਸ਼ੇ ਦੇ ਮੱਦੇਨਜ਼ਰ ਲਿਆ ਗਿਆ ਹੈ। ਸਥਿਤੀ ਸਪੱਸ਼ਟ ਨਹੀਂ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਚੱਲਣਗੀਆਂ ਜਾਂ ਨਹੀਂ।

ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ‘ਚੋਂ ਮਿਲਿਆ

ਪੰਜਾਬ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਅੰਮ੍ਰਿਤਪਾਲ ਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ।ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਪੁਲਿਸ ਦੇ ਹੱਥੋਂ ਭੱਜਣ ‘ਚ ਕਾਮਯਾਬ ਹੋ ਗਿਆ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ਵਿੱਚੋਂ ਮਿਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਸੂਚਨਾ ਸ਼ਨੀਵਾਰ ਦੁਪਹਿਰ ਨੂੰ ਮਿਲੀ ਪਰ ਪੁਲਿਸ ਵੱਲੋਂ ਦੇਰ ਰਾਤ ਜਾਰੀ ਅਧਿਕਾਰਤ ਪ੍ਰੈੱਸ ਬਿਆਨ ‘ਚ ਦੱਸਿਆ ਗਿਆ ਕਿ ਉਹ ਫਰਾਰ ਹੈ। ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਨਾਲ ਜੁੜੇ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਪੰਜਾਬ ਵਿੱਚ ਕੱਲ੍ਹ ਭਾਵ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ ਅਫਵਾਹਾਂ ਅਤੇ ਮਾਹੌਲ ਵਿਗੜਨ ਦੇ ਖਦਸ਼ੇ ਨੂੰ ਰੋਕਣ ਲਈ ਸ਼ਨੀਵਾਰ ਦੁਪਹਿਰ 12 ਵਜੇ ਤੋਂ ਸੂਬੇ ਵਿੱਚ ਮੋਬਾਈਲ ਇੰਟਰਨੈਟ ਅਤੇ ਸਐਮਐਸ ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਵਧਾ ਕੇ ਸੋਮਵਾਰ ਦੁਪਹਿਰ 12 ਵਜੇ ਕਰ ਦਿੱਤਾ ਗਿਆ ਹੈ। ਹੁਣ ਸੋਮਵਾਰ ਨੂੰ ਇੰਟਰਨੈੱਟ ਸੇਵਾਵਾਂ ਸ਼ੁਰੂ ਹੋਣਗੀਆਂ ਜਾਂ ਨਹੀਂ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।



Source link

Leave a Reply

Your email address will not be published.