ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੀ ਮੌਤ ‘ਤੇ ਸੀਐਮ ਭਗਵੰਤ ਮਾਨ ਦੀ ਭਾਵੁਕ ਪੋਸਟ

ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੀ ਮੌਤ 'ਤੇ ਸੀਐਮ ਭਗਵੰਤ ਮਾਨ ਦੀ ਭਾਵੁਕ ਪੋਸਟ


ਕੌਰ ਸਿੰਘ: ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਜੇਤੂ ਕੌਰ ਸਿੰਘ ਦੀ ਮੌਤ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ਵਿੱਚ ਪਰਿਵਾਰ ਨੂੰ ਬਲ ਬਖਸ਼ਣ। ਕੌਰ ਸਿੰਘ ਨੇ ਅੱਜ 85 ਸਾਲ ਦੀ ਉਮਰ ਵਿੱਚ ਕੁਰੂਕਸ਼ੇਤਰ ਦੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੱਜ ਉਨ੍ਹਾਂ ਦਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।

ਦੱਸ ਦਈਏ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਵਾਸੀ ਤਕਰੀਬਨ 74 ਸਾਲਾ ਸੂਬੇਦਾਰ ਕੌਰ ਸਿੰਘ 1970 ’ਚ ਫ਼ੌਜ ਵਿੱਚ ਭਰਤੀ ਹੋਏ ਸੀ। ਦੇਸ਼ ਦੀ ਸੇਵਾ ਕਰਦਿਆਂ ਉਨ੍ਹਾਂ ਅੰਦਰ ਮੁੱਕੇਬਾਜ਼ੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਨ੍ਹਾਂ ਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟ੍ਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ ਜਿੱਥੋਂ ਉਨ੍ਹਾਂ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ।

ਆਪਣੀ ਮਿਹਨਤ ਤੇ ਲਗਨ ਨਾਲ ਉਨ੍ਹਾਂ ਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ। ਫਿਰ ਉਹ ਇੰਡੀਆ ਕੱਪ ਲਈ ਚੁਣੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਾਮਨਵੈਲਥ ਖੇਡਾਂ ਤੇ ਕਿੰਗ ਕੱਪ ਵਿੱਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ। ਨੌਵੀਂ ਏਸ਼ੀਅਨ ਚੈਂਪੀਅਨਸ਼ਿਪ, ਮੁੰਬਈ ਵਿਖੇ ਵੀ ਗੋਲਡ ਮੈਡਲ ਜਿੱਤਣ ਵਾਲੇ ਉਹ ਇਕੱਲੇ ਹੀ ਖਿਡਾਰੀ ਸਨ।

ਇਹ ਵੀ ਪੜ੍ਹੋ: World’s Largest Gita: ਬਗੁਰਗ ਨੇ ਕੈਸੇਟ ਦੇ ਰਿਬਨ ‘ਤੇ ਲਿਖੀ ਦੁਨੀਆ ਦੀ ਸਭ ਤੋਂ ਲੰਬੀ ਗੀਤਾ! 905 ਘੰਟਿਆਂ ‘ਚ ਪੂਰਾ ਹੋਇਆ ਸੁਪਨਾ

ਉਨ੍ਹਾਂ ਵਿਸ਼ਵ ਦੇ ਨੰਬਰ ਵਨ ਮੁੱਕੇਬਾਜ਼ ਮੁਹੰਮਦ ਅਲੀ ਨਾਲ ਵੀ ਖੇਡਿਆ ਸੀ। ਉਨ੍ਹਾਂ ਨੂੰ 1982 ਵਿੱਚ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਫਿਰ 1983 ਵਿੱਚ ਪਦਮ ਸ਼੍ਰੀ ਐਵਾਰਡ ਵੀ ਮਿਲਿਆ। ਉਨ੍ਹਾਂ ਨੇ 1984 ਵਿੱਚ ਅਮਰੀਕਾ ਦੇ ਲਾਸ ਏਂਜਲਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਭਾਗ ਲਿਆ ਜਿੱਥੇ ਹੋਈ ਇੱਕ ਘਟਨਾ ਨੇ ਉਨ੍ਹਾਂ ਦਾ ਮਨ ਖੱਟਾ ਕਰ ਦਿੱਤਾ ਤੇ ਉਨ੍ਹਾਂ ਮੁੱਕੇਬਾਜ਼ੀ ਛੱਡ ਦਿੱਤੀ।

ਇਹ ਵੀ ਪੜ੍ਹੋ: Sexual Harassment Case: ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਮਹਿਲਾ ਕੋਚ ‘ਤੇ ਹਮਲਾ, ਵਾਲ-ਵਾਲ ਬਚੀSource link

Leave a Reply

Your email address will not be published.