ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ’ਚ ਮੌਤ, ਖੇਡ ਪ੍ਰੇਮੀਆਂ ਤੇ ਖਿਡਾਰੀਆਂ ‘ਚ ਸੋਗ ਦੀ ਲਹਿਰ


Ludhiana News: ਅੰਤਰਰਾਸ਼ਟਰੀ ਪੱਧਰ ‘ਤੇ ਮਸ਼ਹੂਰ ਕਬੱਡੀ ਪ੍ਰਮੋਟਰ ਤੇ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਬੀਤੀ ਦੇਰ ਰਾਤ ਸਮਰਾਲਾ ਨੇੜੇ ਪਿੰਡ ਪਵਾਤ ਵਿਖੇ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਪਵਾਤ ਪਿੰਡ ਦੇ ਨਹਿਰ ਪੁਲ਼ ’ਤੇ ਉਨ੍ਹਾਂ ਦੀ ਗੱਡੀ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਪਿੱਛੋਂ ਆ ਰਹੇ ਟਰੱਕ ਨਾਲ ਹੋਈ ਟੱਕਰ ਦੌਰਾਨ ਇਹ ਹਾਦਸਾ ਵਾਪਰਿਆ। ਉਸ ਦੀ ਮੌਤ ਨਾਲ ਖੇਡ ਪ੍ਰੇਮੀਆਂ ਤੇ ਖਿਡਾਰੀਆਂ ‘ਚ ਸੋਗ ਦੀ ਲਹਿਰ ਫੈਲ ਗਈ ਹੈ।

 
ਮਿਲੀ ਜਾਣਕਾਰੀ ਅਨੁਸਾਰ ਪਿੰਡ ਪਵਾਤ ਦੇ ਨਹਿਰ ਦੇ ਪੁਲ ‘ਤੇ ਉਸ ਦੀ ਗੱਡੀ ਅੱਗੇ ਅਵਾਰਾ ਪਸ਼ੂ ਆ ਜਾਣ ‘ਤੇ ਪਿੱਛੋਂ ਆ ਰਹੇ ਟਰੱਕ ਨਾਲ ਹੋਈ ਟੱਕਰ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ ਹੈ। ਗੋਲਾ ਦੀ ਮ੍ਰਿਤਕ ਦੇਹ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਖਿਡਾਰੀ ਤੇ ਖੇਡ ਸੰਸਥਾਵਾਂ ਦੇ ਪ੍ਰਤੀਨਿੱਧੀ ਪਹੁੰਚੇ ਹੋਏ ਸਨ। ਦੱਸਿਆ ਜਾਂਦਾ ਹੈ ਕਿ ਮਾਂ ਖੇਡ ਕਬੱਡੀ ਨੂੰ ਪ੍ਰਮੋਟ ਕਰਨ ਵਿੱਚ ਉਨਾਂ ਦਾ ਬਹੁਤ ਵੱਡਾ ਯੋਗਦਾਨ ਮੰਨਿਆ ਜਾਂਦਾ ਹੈ।
 
ਦੱਸ ਦਈਏ ਕਿ ਪਿੰਡ ਝਾੜ ਸਾਹਿਬ ਦੇ ਰਹਿਣ ਵਾਲੇ ਜਸਦੇਵ ਸਿੰਘ ਗੋਲਾ ਦਾ ਕਬੱਡੀ ਨੂੰ ਪ੍ਰਮੋਟ ਕਰਨ ‘ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਜਸਦੇਵ ਸਿੰਘ ਗੋਲਾ ਖੁਦ ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਖਿਡਾਰੀ ਰਹਿ ਚੁੱਕੇ ਹਨ। ਹੁਣ ਵੀ ਉਹ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਹ ਪਿਛਲੇ ਦਿਨੀਂ ਹੀ ਸਮਰਾਲਾ ਦਾ ਖੇਡ ਮੇਲਾ ਕਰਵਾਉਣ ਲਈ ਭਾਰਤ ਆਇਆ ਹੋਇਆ ਸੀ। ਉਹ ਇਸ ਮਾਲਵਾ ਖੇਡ ਮੇਲੇ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਸਨ ਅਤੇ ਹਰ ਸਾਲ ਹੀ ਇਸ ਖੇਡ ਮੇਲੇ ਵਿੱਚ ਸ਼ਿਰਕਤ ਕਰਨ ਲਈ ਉੱਚੇਚੇ ਤੌਰ ’ਤੇ ਇੱਥੇ ਪੁੱਜਦੇ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment