ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ


Jalandhar News : ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਹੈ। ਇਸ ਚੋਣ ਲਈ ਹਾਲੇ ਮਿਤੀ ਦਾ ਐਲਾਨ ਨਹੀਂ ਹੋਇਆ ਹੈ।

ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ਮਗਰੋਂ ਖਾਲੀ ਹੋ ਗਈ ਸੀ। ਉਨ੍ਹਾਂ ਦੀ ਮੌਤ ਜਨਵਰੀ ਮਹੀਨੇ ਵਿੱਚ ਉਸ ਵੇਲੇ ਹੋਈ ਸੀ ਜਦੋਂ ਉਹ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਸਨ ਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਇਸੇ ਦੌਰਾਨ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।





Source link

Leave a Comment