ਕਾਨ੍ਹਪੁਰ ਨਿਵਾਸੀ ਰਣਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦਿੱਤੇ 9 ਲੱਖ 50 ਹਜ਼ਾਰ ਰੁਪਏ


Amritsar News :  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸੇਵਾਵਾਂ ਵਿਚ ਹਿੱਸਾ ਪਾਇਆ ਜਾਂਦਾ ਹੈ। ਇਸੇ ਤਹਿਤ ਅੱਜ ਉੱਤਰ ਪ੍ਰਦੇਸ਼ ਦੇ ਕਾਨ੍ਹਪੁਰ ਨਿਵਾਸੀ ਰਣਜੀਤ ਸਿੰਘ ਨੇ ਆਪਣੀ ਧਰਮ ਪਤਨੀ ਕੁਲਵੰਤ ਕੌਰ ਦੀ ਯਾਦ ’ਚ 9 ਲੱਖ 50 ਹਜ਼ਾਰ ਰੁਪਏ, ਸਰਾਵਾਂ ਲਈ 500 ਚਾਂਦਰਾਂ ਅਤੇ ਗੁਰੂ ਕੇ ਲੰਗਰਾਂ ਲਈ ਰਸਦਾਂ ਭੇਟ ਕੀਤੀਆਂ।

ਇਹ ਵੀ ਪੜ੍ਹੋ : ਨਹਿਰ ‘ਚੋਂ ਸ਼ੱਕੀ ਹਾਲਤ ‘ਚ ਮਿਲੀ ਨੌਜਵਾਨ ਦੀ ਲਾਸ਼, 3 ਦਿਨਾਂ ਤੋਂ ਲਾਪਤਾ ਸੀ ਨੌਜਵਾਨ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੁੰਦੀ ਹੈ ਅਤੇ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਦੇ ਸ਼ਰਧਾਲੂ ਰਣਜੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ

ਇਹ ਵੀ ਪੜ੍ਹੋ :  ਭਰਾ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਤੋਂ ਬਾਅਦ ਭੈਣ ਨੇ ਵੀ ਸਮਾਪਤ ਕੀਤੀ ਆਪਣੀ ਜੀਵਨ ਲੀਲਾ

ਜਿਨ੍ਹਾਂ ਨੇ ਆਪਣੀ ਪਤਨੀ ਕੁਲਵੰਤ ਕੌਰ ਦੀ ਯਾਦ ਵਿਚ 7 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਅਤੇ 2 ਲੱਖ ਰੁਪਏ ਨਕਦ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਸਰਾਵਾਂ ਲਈ 500 ਚਾਂਦਰਾਂ ਅਤੇ ਲੰਗਰ ਲਈ ਵੀ ਰਸਦਾਂ ਭੇਟ ਕੀਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਨੇ ਸ. ਰਣਜੀਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਦੱਸ ਦੇਈਏ ਕਿ ਅੱਜ ਉੱਤਰ ਪ੍ਰਦੇਸ਼ ਦੇ ਕਾਨ੍ਹਪੁਰ ਨਿਵਾਸੀ ਰਣਜੀਤ ਸਿੰਘ ਨੇ ਆਪਣੀ ਧਰਮ ਪਤਨੀ ਕੁਲਵੰਤ ਕੌਰ ਦੀ ਯਾਦ ’ਚ 9 ਲੱਖ 50 ਹਜ਼ਾਰ ਰੁਪਏ, ਸਰਾਵਾਂ ਲਈ 500 ਚਾਂਦਰਾਂ ਅਤੇ ਗੁਰੂ ਕੇ ਲੰਗਰਾਂ ਲਈ ਰਸਦਾਂ ਭੇਟ ਕੀਤੀਆਂ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Comment