ਖਾਲਿਸਤਾਨੀ ਸਮਰਥਕਾਂ ਨੇ ਭਾਰਤ-ਆਸਟ੍ਰੇਲੀਆ ਟੈਸਟ ਮੈਚ ‘ਚ ਵਿਘਨ ਪਾਉਣ ਦੀ ਦਿੱਤੀ ਧਮਕੀ , 2 ਵਿਅਕਤੀ ਗ੍ਰਿਫਤਾਰ


Khalistan Groups Threaten : ਪੁਲਿਸ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤ-ਆਸਟ੍ਰੇਲੀਆ ਟੈਸਟ ਮੈਚ (India-Australia Test Match) ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਸਾਈਬਰ ਸੈੱਲ ਯੂਨਿਟ ਨੇ ਕਾਰਵਾਈ ਕਰਦੇ ਹੋਏ ਮੱਧ ਪ੍ਰਦੇਸ਼ ਦੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਦੋਸ਼ੀ ਸਿਮ ਬਾਕਸ ਤਕਨੀਕ ਦੀ ਵਰਤੋਂ ਕਰਕੇ ਧਮਕੀਆਂ ਦੇ ਰਹੇ ਸਨ।

ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਪੀਐਮ ਐਂਥਨੀ ਅਲਬਾਨੀਜ਼ ਨਾਲ ਅਹਿਮਦਾਬਾਦ ਵਿੱਚ ਸਨ। ਇਸ ਦੌਰਾਨ ਮੁਲਜ਼ਮਾਂ ਨੇ ਇਹ ਧਮਕੀਆਂ ਦਿੱਤੀਆਂ। ਧਮਕੀਆਂ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਟੀਮ ਲਗਾਤਾਰ ਦੋਸ਼ੀਆਂ ਦੀ ਲੋਕੇਸ਼ਨ ਦਾ ਪਤਾ ਲਗਾਉਣ ‘ਚ ਲੱਗੀ ਹੋਈ ਸੀ। ਟੀਮ ਨੂੰ ਧਮਕੀਆਂ ਦੇਣ ਵਾਲਿਆਂ ਦੇ ਟਿਕਾਣੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਾਪਤ ਕੀਤੇ ਜਾ ਰਹੇ ਸਨ। ਅਧਿਕਾਰਤ ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਵੱਖ-ਵੱਖ ਫਰਜ਼ੀ ਟਵਿਟਰ ਅਕਾਊਂਟਸ ਰਾਹੀਂ ਧਮਕੀਆਂ ਵੀ ਮਿਲ ਰਹੀਆਂ ਹਨ।

ਦੋਸ਼ੀ ਦਾਖਾਲਿਸਤਾਨੀ ਅੱਤਵਾਦੀਆਂ ਨਾਲ ਸੀ ਸੰਪਰਕ

ਮੀਡੀਆ ਰਿਪੋਰਟਾਂ ਮੁਤਾਬਕ ਟੈਸਟ ਮੈਚ ਚ ਵਿਘਨ ਪਾਉਣ ਦੀ ਧਮਕੀ ਦੇਣ ਵਾਲਿਆਂ ਦਾ ਖਾਲਿਸਤਾਨੀ ਅੱਤਵਾਦੀਆਂ ਨਾਲ ਸੰਪਰਕ ਸੀ। ਖਾਲਿਸਤਾਨ ਪੱਖੀ ਅੱਤਵਾਦੀ ਗੁਰਪਰਵੰਤ ਸਿੰਘ ਦੇ ਗੈਂਗ ਨੇ ਕਈ ਧਮਕੀ ਭਰੇ ਮੈਸੇਜ ਵਾਇਰਲ ਕੀਤੇ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਜਰਾਤ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।

ਮੈਚ ਦੀ ਸਥਿਤੀ

ਤੁਹਾਨੂੰ ਦੱਸ ਦੇਈਏ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਮੈਚ ਦਾ ਅੱਜ ਚੌਥਾ ਦਿਨ ਹੈ। ਅੱਜ ਭਾਰਤ ਲਈ ਮਹੱਤਵਪੂਰਨ ਦਿਨ ਬਣ ਗਿਆ ਹੈ। ਟੀਮ ਬਾਰਡਰ-ਗਾਵਸਕਰ ਟਰਾਫੀ ਲਈ ਪੂਰਾ ਜ਼ੋਰ ਲਗਾ ਰਹੀ ਹੈ। ਵਿਰਾਟ ਕੋਹਲੀ ਅਤੇ ਅਕਸ਼ਰ ਪਟੇਲ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਪੂਰੀ ਹੋਈ। ਦੋਵਾਂ ਨੇ 74 ਗੇਂਦਾਂ ਵਿੱਚ 51 ਦੌੜਾਂ ਬਣਾਈਆਂ। ਭਾਰਤ ਨੇ 149 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 444 ਦੌੜਾਂ ਬਣਾ ਲਈਆਂ ਹਨ।

Source link

Leave a Comment