ਖੂਬਸੂਰਤ ਕੁੜੀ ਟਾਈਗਰ ਨਾਲ ਕਰ ਰਹੀ ਸੀ ਲਾਡੀਆਂ-ਫਾਡੀਆਂ, ਅਚਾਨਕ ਟਾਈਗਰ ਹੋਇਆ ਬੇਕਾਬੂ, ਦਿਲ ਦਹਿਲਾਉਣ ਵਾਲਾ ਵੀਡੀਓ

ਖੂਬਸੂਰਤ ਕੁੜੀ ਟਾਈਗਰ ਨਾਲ ਕਰ ਰਹੀ ਸੀ ਲਾਡੀਆਂ-ਫਾਡੀਆਂ, ਅਚਾਨਕ ਟਾਈਗਰ ਹੋਇਆ ਬੇਕਾਬੂ, ਦਿਲ ਦਹਿਲਾਉਣ ਵਾਲਾ ਵੀਡੀਓ

[


]

Viral Video: ਸੋਸ਼ਲ ਮੀਡੀਆ ‘ਤੇ ਕਈ ਵਾਰ ਅਜਿਹੇ ਵੀਡੀਓ ਸਾਹਮਣੇ ਆਉਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਕਾਫੀ ਹੈਰਾਨੀ ਹੁੰਦੀ ਹੈ। ਅਜਿਹੇ ਵੀਡੀਓ ਦੇਖ ਕੇ ਲੋਕ ਡਰ ਜਾਂਦੇ ਹਨ। ਹਾਲ ਹੀ ‘ਚ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਲੋਕ ਕਾਫੀ ਹੈਰਾਨ ਹਨ। 

ਮੰਨਿਆ ਜਾਂਦਾ ਹੈ ਕਿ ਟਾਈਗਰ ਦੁਨੀਆ ਦੇ ਸਭ ਤੋਂ ਖਤਰਨਾਕ ਜਾਨਵਰਾਂ ਵਿੱਚੋਂ ਇੱਕ ਹੈ ਪਰ ਕਈ ਦੇਸ਼ਾਂ ਵਿੱਚ ਇਹ ਪਾਲਤੂ ਜਾਨਵਰ ਦੇ ਰੂਪ ਵਿੱਚ ਵੀ ਰੱਖਿਆ ਜਾਂਦਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ‘ਚ ਕਾਫੀ ਖਤਰਨਾਕ ਸਥਿਤੀ ਪੈਦਾ ਹੋ ਗਈ ਨਜ਼ਰ ਆ ਰਹੀ ਹੈ। ਵੀਡੀਓ ਵਿੱਚ ਇੱਕ ਔਰਤ ਇੱਕ ਵੱਡੇ ਟਾਈਗਰ ਨਾਲ ਸਮਾਂ ਬਿਤਾਉਂਦੀ ਨਜ਼ਰ ਆ ਰਹੀ ਹੈ ਪਰ ਅਚਾਨਕ ਕੁਝ ਅਜਿਹਾ ਹੋ ਜਾਂਦਾ ਹੈ, ਜਿਸ ਬਾਰੇ ਉਸ ਨੂੰ ਕੋਈ ਅੰਦਾਜ਼ਾ ਹੀ ਨਹੀਂ ਸੀ।

ਔਰਤ ਬਾਘ ਨੂੰ ਪਿਆਰ ਨਾਲ ਸੰਭਾਲ ਰਹੀ ਹੈ। ਅਚਾਨਕ ਟਾਈਗਰ ਦਾ ਵਿਵਹਾਰ ਬਦਲ ਜਾਂਦਾ ਹੈ ਤੇ ਉਹ ਹਮਲਾਵਰ ਹੋ ਜਾਂਦਾ ਹੈ। ਇਸ ਤੋਂ ਬਾਅਦ ਉਹ ਆਪਣੇ ਜਬਾੜੇ ਨਾਲ ਔਰਤ ਦੀ ਕੂਹਣੀ ਨੂੰ ਫੜ ਲੈਂਦਾ ਹੈ। ਇਸ ਮਗਰੋਂ ਉਹ ਉਸ ਦੀਆਂ ਲੱਤਾਂ ਵੀ ਫੜ ਲੈਂਦਾ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਕਾਫੀ ਹੈਰਾਨ ਹੋ ਰਹੇ ਹਨ। ਇਸ ਪੋਸਟ ‘ਤੇ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਵੀਡੀਓ ਨੂੰ ਲੱਖਾਂ ਲੋਕਾਂ ਨੇ ਪਸੰਦ ਕੀਤਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ।





ਯੂਜ਼ਰਸ ਨੇ ਵੀਡੀਓ ਦੇਖਣ ਤੋਂ ਬਾਅਦ ਅਜਿਹੀ ਪ੍ਰਤੀਕਿਰਿਆ ਦਿੱਤੀ…

ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਉਤਸ਼ਾਹ ਨਾਲ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਵੀਡੀਓ ਦੇਖ ਕੇ ਮੈਂ ਬਹੁਤ ਡਰ ਗਿਆ।’ ਇਕ ਯੂਜ਼ਰ ਨੇ ਲਿਖਿਆ, ‘ਲੋਕ ਅਜਿਹੇ ਖਤਰਨਾਕ ਜਾਨਵਰਾਂ ਨੂੰ ਕਿਵੇਂ ਰੱਖਦੇ ਹਨ?’ ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਔਰਤ ਦੀ ਜਾਨ ਬਚ ਗਈ।’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



[


]

Source link

Leave a Reply

Your email address will not be published.