ਖੇਤਾਂ ‘ਚ ਤੂੜੀ ਬਣਾ ਕੇ ਵਾਪਸ ਆ ਰਹੇ ਨੌਜਵਾਨ ਦੀ ਟਰੈਕਟਰ ਟਰਾਲੀ ਪਲਟਣ ਕਾਰਨ ਹੋਈ ਮੌਤ, ਦੂਜਾ ਗੰਭੀਰ ਜ਼ਖਮੀ


Tarn Taran News : ਤਰਨਤਾਰਨ ਦੇ ਪਿੰਡ ਸੁਰਸਿੰਘ ‘ਚ ਟਰੈਕਟਰ ਟਰਾਲੀ ਦੇ ਬੇਕਾਬੂ ਹੋ ਕੇ ਪਲਟਣ ਕਰਕੇ ਇਕ  ਨੌਜਵਾਨ ਦੀ ਮੌਤ ਤੇ ਦੂਜੇ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਮ੍ਰਿਤਕ ਦੀ ਪਹਿਚਾਣ ਮਲਕੀਤ ਸਿੰਘ (22) ਪੁੱਤਰ ਸਰਵਣ ਸਿੰਘ ਪੱਤੀ ਮਾਣਾ ਕੀ ਵਾਸੀ ਸੁਰਸਿੰਘ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਅੰਮ੍ਰਿਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮਲਕੀਤ ਸਿੰਘ (22) ਪੁੱਤਰ ਸਰਵਣ ਸਿੰਘ ਪੱਤੀ ਮਾਣਾ ਕੀ ਵਾਸੀ ਸੁਰਸਿੰਘ ਖੇਤਾਂ ‘ਚ ਮਜਦੂਰੀ ਦਾ ਕੰਮ ਕਰਦਾ ਹੈ। ਅੱਜ ਸਵੇਰੇ ਦਿਹਾੜੀ ’ਤੇ ਖੇਤਾਂ ‘ਚ ਤੂੜੀ ਬਣਾਉਣ ਲਈ ਗਿਆ ਸੀ। ਜਦੋਂ ਉਹ ਖੇਤਾਂ ‘ਚ ਤੂੜੀ ਬਣਾ ਕੇ ਟਰੈਕਟਰ ਟਰਾਲੀ ਉੱਪਰ ਵਾਪਸ ਪਿੰਡ ਨੂੰ ਆ ਰਹੇ ਸੀ ਤਾਂ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੂਏ ‘ਚ ਡਿੱਗ ਕੇ ਪਲਟ ਗਈ।

ਜਿਸ ਕਰਕੇ ਮਲਕੀਤ ਸਿੰਘ ਦੀ ਮੌਤ ਹੋ ਗਈ ਜਦੋਂਕਿ ਅੰਮ੍ਰਿਤ ਸਿੰਘ ਪੁੱਤਰ ਅੰਗਰੇਜ਼ ਸਿੰਘ ਜ਼ਖਮੀ ਹੋ ਗਿਆ। ਮ੍ਰਿਤਕ ਮਲਕੀਤ ਸਿੰਘ ਆਪਣੇ ਪਿੱਛੇ ਦੋ ਲੜਕੇ ਤੇ ਪਤਨੀ ਛੱਡ ਗਿਆ ਹੈ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਸੁਰਸਿੰਘ ਨੇ ਕਿਹਾ ਕਿ ਮਲਕੀਤ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਫਿਰੋਜ਼ਪੁਰ ਦੇ ਮਮਦੋਟ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਬਲਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਤੁਰੰਤ ਅੱਗ ਲੱਗ ਗਈ। ਮ੍ਰਿਤਕ ਦੀ ਪਛਾਣ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।Source link

Leave a Comment