ਗੈਂਗਸਟਰ ਅੰਮ੍ਰਿਤਪਾਲ ਹੇਅਰ ਨੂੰ ਫਿਲੀਪੀਨਜ਼ ਤੋਂ ਡਿਪੋਰਟ ਕਰਕੇ ਲਿਆਂਦਾ ਭਾਰਤ


Amritpal Singh Deported : ਖਾਲਿਸਤਾਨ ਸਮਰਥਕ ਅਰਸ਼ ਡੱਲਾ ਅਤੇ ਕੈਨੇਡਾ ‘ਚ ਸੁੱਖਾ ਦੂਨੀ ਦੇ ਕਰੀਬੀ ਅੰਮ੍ਰਿਤਪਾਲ ਸਿੰਘ ਨੂੰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਅੰਮ੍ਰਿਤਪਾਲ ਸਿੰਘ ਨੂੰ ਵੀਰਵਾਰ ਦੇਰ ਰਾਤ ਫਿਲੀਪੀਨਜ਼ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ ਹੈ। NIA ਨੇ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਏਅਰਪੋਰਟ ‘ਤੇ ਪਹੁੰਚਦੇ ਹੀ ਗ੍ਰਿਫਤਾਰ ਕਰ ਲਿਆ।

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਮਨਪ੍ਰੀਤ ਅਤੇ ਅੰਮ੍ਰਿਤਪਾਲ ਫਿਲੀਪੀਨਜ਼ ਵਿੱਚ ਬੈਠੇ ਖਾਲਿਸਤਾਨ ਸਮਰਥਕ ਅਰਸ਼ ਡੱਲਾ ਦੀ ਸਾਰੀ ਕਾਰਵਾਈ ਨੂੰ ਸੰਭਾਲ ਰਹੇ ਸਨ। ਅੰਮ੍ਰਿਤਪਾਲ ਕਾਫੀ ਸਮੇਂ ਤੋਂ ਫਿਲੀਪੀਨਜ਼ ‘ਚ ਮੌਜੂਦ ਸੀ। ਸੂਤਰਾਂ ਅਨੁਸਾਰ ਉਸ ਦੇ ਇਸ਼ਾਰੇ ‘ਤੇ ਪੰਜਾਬ ‘ਚ ਵੀ ਕਈ ਖੂਨੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਇੰਟਰਪੋਲ ਅਤੇ ਕੇਂਦਰੀ ਏਜੰਸੀ ਅਤੇ ਅੰਤਰਰਾਸ਼ਟਰੀ ਏਜੰਸੀ ਦੀ ਮਦਦ ਨਾਲ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ।

ਅੰਮ੍ਰਿਤਪਾਲ ਸਿੰਘ ਹੇਅਰ ਮੂਲ ਰੂਪ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਵਸਨੀਕ ਹੈ, ਜੋ ਕਿ ਲੰਬੇ ਸਮੇਂ ਤੋਂ ਫਿਲੀਪੀਨਜ਼ ਵਿੱਚ ਮੌਜੂਦ ਸੀ ਅਤੇ ਉਸ ਦੇ ਇਸ਼ਾਰੇ ’ਤੇ ਪੰਜਾਬ ਵਿੱਚ ਕਈ ਖੂਨੀ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਗਿਆ ਸੀ। ਇੰਟਰਪੋਲ ਅਤੇ ਕੇਂਦਰੀ ਏਜੰਸੀ ਅਤੇ ਅੰਤਰਰਾਸ਼ਟਰੀ ਏਜੰਸੀ ਦੀ ਮਦਦ ਨਾਲ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਫਿਰੌਤੀ, ਕਤਲ ਅਤੇ ਹੋਰ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਨੈੱਟਵਰਕ ਚਲਾਉਂਦਾ ਸੀ।

ਮਾਰਚ ਵਿੱਚ ਤਿੰਨ ਸ਼ੱਕੀਆਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ

ਇਸ ਸਾਲ ਮਾਰਚ ਮਹੀਨੇ ਵਿਚ ਫਿਲੀਪੀਨਜ਼ ਸਰਕਾਰ ਦੀਆਂ ਏਜੰਸੀਆਂ ਨੇ ਇੰਟਰਪੋਲ ਦੀ ਨਿਗਰਾਨੀ ਸੂਚੀ ਵਿਚ ਸ਼ਾਮਲ ਸਿੱਖ ਕੱਟੜਪੰਥੀ ਸੰਗਠਨ ਦੇ ਤਿੰਨ ਸ਼ੱਕੀ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ। ਮੱਧ ਫਿਲੀਪੀਨਜ਼ ਦੇ ਇਲੋਇਲੋ ਸ਼ਹਿਰ ਤੋਂ ਗ੍ਰਿਫਤਾਰ ਕੀਤੇ ਗਏ ਸਿੱਖ ਕੱਟੜਪੰਥੀ ਸੰਗਠਨ ਦੇ ਤਿੰਨ ਮੈਂਬਰ ਭਾਰਤੀ ਨਾਗਰਿਕ ਦੱਸੇ ਜਾਂਦੇ ਹਨ। ਤਿੰਨਾਂ ਸ਼ੱਕੀਆਂ ਦੀ ਪਛਾਣ ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਲਿਆਂਦਾ ਗਿਆ ਹੈ। ਫਿਲੀਪੀਨਜ਼ ਵਿੱਚ ਗ੍ਰਿਫਤਾਰ ਕੀਤੇ ਗਏ ਸਾਰੇ ਖਾਲਿਸਤਾਨ ਪੱਖੀ ਅੱਤਵਾਦੀ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਹੋਏ ਹਨ।Source link

Leave a Comment