ਜਰਮਨੀ ‘ਚ ਲਹਿਰਾਇਆ ਖਾਲਿਸਤਾਨ ਦਾ ਝੰਡਾ, ਗੁਰਦੁਆਰਾ ਸਿੱਖ ਸੈਂਟਰ ‘ਚ ਲਾਈ KCF ਚੀਫ਼ ਪੰਜਵੜ ਦੀ ਫੋਟੋ


Paramjit Singh Panjwad: ਜਰਮਨੀ ਦੇ ਫਰੈਂਕਫਰਟ ਸਥਿਤ ਗੁਰਦੁਆਰਾ ਸਿੱਖ ਸੈਂਟਰ ਵਿਖੇ ਭਾਰਤ ਵੱਲੋਂ ਅੱਤਵਾਦੀ ਐਲਾਨੇ ਗਏ ਤੇ ਪਾਕਿਸਤਾਨ ਵਿੱਚ ਮਾਰੇ ਗਏ (KCF) ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਨੂੰ ਲਾਇਆ ਗਿਆ ਹੈ। ਫੋਟੋਆਂ ਲਗਾਉਣ ਦੌਰਾਨ ਪ੍ਰੋਗਰਾਮ ਹੋਇਆ ਤੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਵੀ ਲਗਾਏ ਗਏ। ਇਸ ਦੇ ਨਾਲ ਹੀ ਖਾਲਿਸਤਾਨ ਦਾ ਝੰਡਾ ਵੀ ਲਹਿਰਾਇਆ ਗਿਆ।

ਇਹ ਜਰਮਨੀ ਦਾ ਉਹੀ ਗੁਰਦੁਆਰਾ ਹੈ, ਜਿੱਥੇ ਨਾ ਸਿਰਫ਼ ਪੰਜਵਾੜ, ਸਗੋਂ ਉਨ੍ਹਾਂ ਸਾਰੇ ਲੋਕਾਂ ਦੀਆਂ ਤਸਵੀਰਾਂ ਵੀ ਹਨ, ਜੋ ਅੱਤਵਾਦ ਦੇ ਦੌਰ ਤੇ ਬਲਿਊ ਸਟਾਰ ਆਪਰੇਸ਼ਨ ਵਿੱਚ ਮਾਰੇ ਗਏ ਸਨ। ਇਸ ਗੁਰਦੁਆਰੇ ਵਿੱਚ ਬਲਿਊ ਸਟਾਰ ਅਪਰੇਸ਼ਨ ਤੋਂ ਬਾਅਦ ਵੀ ਮਾਰੇ ਗਏ ਖਾਲਿਸਤਾਨੀਆਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਹੁਣ ਇਨ੍ਹਾਂ ਤਸਵੀਰਾਂ ‘ਚ ਕੇਸੀਐਫ ਚੀਫ਼ ਪੰਜਵਾੜ ਦੀ ਤਸਵੀਰ ਵੀ ਲਗਾਈ ਗਈ ਹੈ।

ਦੱਸ ਦਈਏ ਕਿ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਇਸ ਮਹੀਨੇ 6 ਮਈ ਨੂੰ ਲਾਹੌਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਜੌਹਰ ਕਸਬੇ ਦੀ ਸਨਫਲਾਵਰ ਸੁਸਾਇਟੀ ਵਿੱਚ ਦਾਖਲ ਹੋ ਕੇ ਗੋਲੀਆਂ ਮਾਰੀਆਂ ਗਈਆਂ ਹਨ। ਪੰਜਵੜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ 1990 ਤੋਂ ਪਾਕਿਸਤਾਨ ਵਿੱਚ ਸ਼ਰਨ ਲੈ ਰਿਹਾ ਸੀ। ਉਹ ਇੱਥੇ ਮਲਿਕ ਸਰਦਾਰਾ ਸਿੰਘ ਦੇ ਨਾਂ ’ਤੇ ਰਹਿ ਰਿਹਾ ਸੀ।

ਪਰਮਜੀਤ ਸਿੰਘ ਪੰਜਵੜ ਦਾ ਜਨਮ 21 ਅਪ੍ਰੈਲ 1960 ਨੂੰ ਪੰਜਾਬ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਵਿੱਚ ਰਹਿਣ ਵਾਲੇ ਕਸ਼ਮੀਰ ਸਿੰਘ ਦੇ ਘਰ ਹੋਇਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 2020 ‘ਚ 9 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ‘ਚ ਪਰਮਜੀਤ ਸਿੰਘ ਪੰਜਵੜ ਦਾ ਨਾਂ 8ਵੇਂ ਨੰਬਰ ‘ਤੇ ਸੀ। ਇਸ ਸੂਚੀ ਵਿੱਚ ਉਨ੍ਹਾਂ ਤੋਂ ਇਲਾਵਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮੁਖੀ ਵਧਾਵਾ ਸਿੰਘ ਬੱਬਰ ਦਾ ਨਾਂ ਵੀ ਸੀ, ਜੋ ਕਿ ਤਰਨ ਤਾਰਨ ਦੇ ਹੀ ਪਿੰਡ ਦਾਸੂਵਾਲ ਦਾ ਵਸਨੀਕ ਹੈ।Source link

Leave a Comment