Wrestlers Protest in Delhi: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਜਾਣਨਾ ਕਿ ਕੀ ਸਹੀ ਹੈ ਤੇ ਕੀ ਨਹੀਂ ਕਰਨਾ, ਸਭ ਤੋਂ ਵੱਡੀ ਕਾਇਰਤਾ ਹੈ। ਐਫਆਈਆਰ ਵਿੱਚ ਦੇਰੀ ਕਿਉਂ ਹੋਈ?
ਉਨ੍ਹਾਂ ਕਿਹਾ ਕਿ ਐਫਆਈਆਰ ਦਾ ਖੁਲਾਸਾ ਨਾ ਕਰਨਾ ਦਰਸਾਉਂਦਾ ਹੈ ਕਿ ਐਫਆਈਆਰ ਬੇਤੁਕੀ ਹੈ ਤੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਪੁਸ਼ਟੀ ਨਹੀਂ ਕਰਦੀ। ਇਰਾਦਾ ਸ਼ੱਕੀ ਹੈ ਤੇ ਇਰਾਦਾ ਦੋਸ਼ੀ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੋਕਸੋ ਐਕਟ ਤਹਿਤ ਦਰਜ ਕੇਸ ਗੈਰ-ਜ਼ਮਾਨਤੀ ਹੈ। ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ?
ਇਹ ਜਾਣਨਾ ਕਿ ਕੀ ਸਹੀ ਹੈ ਅਤੇ ਕੀ ਨਾ ਕਰਨਾ ਸਭ ਤੋਂ ਵੱਡੀ ਕਾਇਰਤਾ ਹੈ !!! …. FIR ਵਿੱਚ ਦੇਰੀ ਕਿਉਂ ਹੋਈ ? ……. ਐਫਆਈਆਰ ਨੂੰ ਜਨਤਕ ਨਾ ਕਰਨਾ ਦਰਸਾਉਂਦਾ ਹੈ ਕਿ ਐਫਆਈਆਰ ਨਰਮ ਹੈ ਅਤੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਪੁਸ਼ਟੀ ਕਰਨ ਵਾਲੀ ਨਹੀਂ ਹੈ….. ਇਰਾਦਾ ਸ਼ੱਕੀ ਹੈ ਅਤੇ ਇਰਾਦਾ ਦੋਸ਼ੀ ਨੂੰ ਬਚਾਉਣਾ ਹੈ……… pic.twitter.com/5ZXxE3AlfO
— ਨਵਜੋਤ ਸਿੰਘ ਸਿੱਧੂ (@sherryontopp) 1 ਮਈ, 2023
ਦੱਸ ਦਈਏ ਕਿ ਦੋ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ 9 ਔਰਤਾਂ ਨੇ ਸ਼ਿਕਾਇਤ ਕੀਤੀ ਤੇ ਕੋਈ ਐਫਆਈਆਰ ਦਰਜ ਨਹੀਂ ਹੋਈ। ਇਹ ਭਾਰਤੀ ਇਤਿਹਾਸ ਵਿੱਚ ਸਮੇਂ ਦੀ ਗੱਲ੍ਹ ‘ਤੇ ਇੱਕ ਹੰਝੂ ਹੋਵੇਗਾ…ਕੋਈ ਵੀ ਦੇਸ਼ ਜੋ ਆਪਣੀ ਮਹਿਲਾ ਪ੍ਰਤੀਕ ਦਾ ਨਿਰਾਦਰ ਕਰਦਾ ਹੈ, ਉਹ ਆਪਣੇ ਸਵੈਮਾਣ ਨੂੰ ਠੇਸ ਪਹੁੰਚਾਉਂਦਾ ਹੈ, ਇਨ੍ਹਾਂ ਔਰਤਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ: ਤਲਾਕ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਰਾਰ ਨਾ ਭਰ ਸਕਣ ਦੇ ਆਧਾਰ ’ਤੇ ਵਿਆਹ ਹੋ ਸਕਦਾ ਖਤਮ
ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਕਰੋੜਾਂ ਲੋਕਾਂ ਦੀਆਂ ਆਸਾਂ ਨੂੰ ਖੰਭ ਦਿੱਤੇ ਹਨ। ਉਨ੍ਹਾਂ ਦੇ ਸਵੈ-ਮਾਣ ਨੂੰ ਠੇਸ ਪਹੁੰਚਾਉਣਾ ਭਾਰਤ ਦੇ ਮਾਣ ਨੂੰ ਠੇਸ ਪਹੁੰਚਾ ਰਿਹਾ ਹੈ…ਕੀ ਸਾਡੇ ਦੇਸ਼ ਦੇ ਵੱਡੇ ਲੋਕ ਕਾਨੂੰਨ ਤੋਂ ਉੱਪਰ ਹਨ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Weather Updates: ਅਗਲੇ 5 ਦਿਨਾਂ ਲਈ ਗਰਜ਼-ਤੂਫਾਨ ਦੀ ਚਿਤਾਵਨੀ, ਪਹਾੜਾਂ ‘ਤੇ ਬਰਫਬਾਰੀ, ਜਾਣੋ ਮੌਸਮ ਦਾ ਹਾਲ