ਪੰਜਾਬ ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਟੈੱਟ’ ਦੀ ਪ੍ਰੀਖਿਆ ਵਿੱਚ ਹੋਈ ਕੁਤਾਹੀ ਨੂੰ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੇਪਰ ਲੀਕ ਦਾ ਮਾਮਲਾ ਨਹੀਂ ਸਗੋਂ ਇਸ ਵਿੱਚ ਉੱਤਰਾਂ ਨੂੰ ਗੂੜ੍ਹਾ ਕਰ ਦਿੱਤਾ ਗਿਆ ਹੈ। ਇਹ ਨਕਲ ਮਾਫੀਆ ਦਾ ਨਵਾਂ ਢੰਗ ਤਰੀਕਾ ਹੈ। ਸੀਐਮ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਆਪਣੇ ਪ੍ਰਸ਼ਨ ਪੱਤਰ ਤਿਆਰ ਕਰਨ ਵਾਲੇ ਅਮਲੇ ਤੇ ਹੋਰਨਾਂ ਨੂੰ ਵਧੇਰੇ ਸਿੱਖਿਅਤ ਕਰੇਗੀ।
ਜੀ-20 ਸੰਮੇਲਨ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਵਿੱਚ ਸਿੱਖਿਆ ਦੇ ਖੇਤਰ ਵਿਚ ਜੋ ਚੰਗੇ ਸੁਝਾਅ ਉੱਭਰ ਕੇ ਸਾਹਮਣੇ ਆਉਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਅਪਣਾਉਣ ਦਾ ਯਤਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖਾਲਸਾ ਕਾਲਜ ਵਿੱਚ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੀ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।
ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ।
ਸਿੱਖਿਆ ਕਰਜ਼ਾ ਜਾਣਕਾਰੀ:
ਐਜੂਕੇਸ਼ਨ ਲੋਨ EMI ਦੀ ਗਣਨਾ ਕਰੋ