ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤਨੀ ਨੇ ਨਿਗਲਿਆ ਜ਼ਹਿਰ, ਹਸਪਤਾਲ ‘ਚ ਤੋੜਿਆ ਦਮ


Sri Muktsar Sahib News : ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਥਾਣਾ ਕਬਰਵਾਲਾ ਦੇ ਪਿੰਡ ਕੱਟਿਆਂਵਾਲੀ ਵਿੱਚ ਇੱਕ ਔਰਤ ਨੇ ਆਪਣੇ ਪਤੀ ਅਤੇ ਦੋ ਹੋਰ ਵਿਅਕਤੀਆਂ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ ਹੈ। ਇਸ ਮਾਮਲੇ ‘ਚ ਥਾਣਾ ਕਬਰਵਾਲਾ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਸਮੇਤ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਠਮਨ ਸਿੰਘ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੀ ਬੇਟੀ ਕੁਲਵਿੰਦਰ ਕੌਰ ਉਰਫ਼ ਕੌੜੀ (30) ਦਾ ਵਿਆਹ ਸਵਰਨ ਸਿੰਘ ਵਾਸੀ ਕੱਟਿਆਂਵਾਲੀ ਨਾਲ ਹੋਇਆ ਸੀ। ਸਵਰਨ ਸਿੰਘ ਦੇ ਸ਼ਿਮਲਾ ਰਾਣੀ ਪਤਨੀ ਪਰਮਜੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ ਅਤੇ ਪਰਮਜੀਤ ਅਤੇ ਸ਼ਿਮਲਾ ਦੋਵੇਂ ਸਵਰਨ ਸਿੰਘ ਦੀ ਕਮਾਈ ਖਾਂਦੇ ਸਨ।

ਠਮਨ ਸਿੰਘ ਅਨੁਸਾਰ ਬੇਟੀ ਨੇ ਇਹ ਗੱਲ ਮਾਂ ਨੂੰ ਦੱਸੀ ਸੀ। ਉਸ ਨੇ ਦੱਸਿਆ ਕਿ ਪਤੀ ਸਵਰਨ ਸਿੰਘ, ਪਰਮਜੀਤ ਸਿੰਘ, ਉਸ ਦੀ ਪਤਨੀ ਸ਼ਿਮਲਾ ਰਾਣੀ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਦੇ ਹਨ। ਜਿਸ ਤੋਂ ਤੰਗ ਆ ਕੇ ਮੈਂ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੀ ਹਾਂ ਅਤੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਸ ਮਾਮਲੇ ਵਿੱਚ ਥਾਣਾ ਕਬਰਵਾਲਾ ਦੀ ਪੁਲਿਸ ਨੇ ਪਤੀ ਅਤੇ ਉਸ ਦੀ ਪ੍ਰੇਮਿਕਾ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਠਮਣ ਸਿੰਘ ਵਾਸੀ ਭੋਡੀਪੁਰ ਵਕੀਲਾਂ ਵਾਲੀ ਬਸਤੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਕੁਲਵਿੰਦਰ ਕੌਰ ਦਾ ਵਿਆਹ ਸਵਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੱਟਿਆਂਵਾਲੀ ਨਾਲ ਹੋਇਆ ਸੀ। ਉਸ ਦੇ ਜਵਾਈ ਸਵਰਨ ਸਿੰਘ ਦੇ ਇੱਕ ਵਿਆਹੁਤਾ ਔਰਤ ਸ਼ਿਮਲਾ ਰਾਣੀ ਪਤਨੀ ਪਰਮਜੀਤ ਸਿੰਘ ਵਾਸੀ ਫਲਿਆਂਵਾਲੀ ਨਾਲ ਨਾਜਾਇਜ਼ ਸਬੰਧ ਸਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment