ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਤੇ 9 ਅਫਸਰਾਂ ਖਿਲਾਫ ਹੋ ਸਕਦਾ ਐਕਸ਼ਨ, CM ਮਾਨ ਕੋਲ ਪਹੁੰਚੀ ਫਾਈਲ


Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਵਿੱਚ ਅਫਸਰਾਂ ਖਿਲਾਫ ਐਕਸ਼ਨ ਹੋਏਗਾ। ਪੰਜਾਬ ਸਰਕਾਰ ਜਲਦ ਹੀ 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਉਂਝ ਇਸ ਬਾਰੇ ਆਖਰੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੈਣਾ ਹੈ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਹੋਈ ਸੀ। ਕਿਸਾਨਾਂ ਦੇ ਧਰਨਿਆਂ ਕਰਕੇ ਪ੍ਰਧਾਨ ਮੰਤਰੀ ਦਾ ਕਾਫਲਾ ਕਾਫੀ ਸਮਾਂ ਸੜਕ ਉੱਪਰ ਹੀ ਫਸਿਆ ਰਿਹਾ। ਇਸ ਮਗਰੋਂ ਪੀਐਮ ਮੋਦੀ ਨੂੰ ਰੈਲੀ ਵਿੱਚ ਸ਼ਾਮਲ ਹੋਣ ਤੋਂ ਬਗੈਰ ਹੀ ਵਾਪਸ ਪਰਤਣਾ ਪਿਆ ਸੀ।

ਇਸ ਮਗਰੋਂ ਇਹ ਮਾਮਲਾ ਗਰਮਾ ਗਿਆ ਸੀ। ਉਸ ਵੇਲੇ ਦੀ ਕਾਂਗਰਸ ਸਰਕਾਰ ਉੱਪਰ ਸਾਜਿਸ਼ ਦੇ ਇਲਜ਼ਾਮ ਲੱਗੇ ਸੀ। ਇਸ ਮਗਰੋਂ ਜਾਂਚ ਲਈ ਸੁਪਰੀਮ ਕੋਰਟ ਦੇ ਹੁਕਮਾਂ ’ਤੇ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਸੀ। ਹੁਣ ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਸੂਤਰਾਂ ਮੁਤਾਬਕ ਰਿਪੋਰਟ ਦੇ ਆਧਾਰ ‘ਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਕਰਨ ਦੀ ਤਿਆਰੀ ਕਰ ਰਹੀ ਹੈ।

ਇਹ ਵੀ ਪੜ੍ਹੋ: Amritsar News: ਜੀ-20 ਸੰਮੇਲਨ ਦੇ ਬਰਾਬਰ ਹੋਏਗਾ ਦਲ ਖਾਲਸਾ ਦਾ ‘ਪੰਜਾਬ ਸੰਮੇਲਨ’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ ‘ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Patiala News: ਸਰਕਾਰ ਚਲਾਉਣਾ ‘ਆਪ’ ਦੇ ਵੱਸ ਦੀ ਗੱਲ ਨਹੀਂ, ਸਾਲ ‘ਚ ਪੰਜਾਬ ਨੂੰ ‘ਯੂਪੀ-ਬਿਹਾਰ’ ਬਣਾ ਧਰਿਆSource link

Leave a Comment