ਪੰਜਾਬ ‘ਚ ਅੱਜ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

rain in punjab

ਲੁਧਿਆਣਾ (ਸਲੂਜਾ) : ਪੰਜਾਬ ਭਰ ’ਚ ਮਾਨਸੂਨ ਦਾ ਦੌਰ ਜਾਰੀ ਹੈ। ਇਸ ਦੌਰਾਨ 2 ਦਿਨ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਤੋਂ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ’ਚ 13 ਅਤੇ 14 ਜੁਲਾਈ ਨੂੰ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ ਅਤੇ ਭਾਰੀ ਮੀਂਹ ਪੈ ਸਕਦਾ ਹੈ।

ਇਸ ਤੋਂ ਇਲਾਵਾ 15 ਤੋਂ ਲੈ ਕੇ 18 ਜੁਲਾਈ ਤੱਕ ਮਾਨਸੂਨ ਦੇ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋਵੇਗਾ। ਬੀਤੇ ਦਿਨ ਪਟਿਆਲਾ ‘ਚ 5.3 ਮਿਲੀਮੀਟਰ, ਅੰਮ੍ਰਿਤਸਰ ’ਚ 0.5, ਰੋਪੜ 2.5, ਕਪੂਰਥਲਾ 0.5, ਮੁਕਤਸਰ 0.2, ਫਤਿਹਗੜ੍ਹ ਸਾਹਿਬ 3, ਮੋਹਾਲੀ 48 ਮਿ. ਮੀ. ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ’ਚ ਮੀਂਹ ਪੈਣ ਦੀ ਰਿਪੋਰਟ ਪ੍ਰਾਪਤ ਹੋਈ ਹੈ।

ਜੇਕਰ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਮਾਨਸੂਨ ਤੋਂ ਬਾਅਦ ਤਾਪਮਾਨ 26 ਤੋਂ ਲੈ ਕੇ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।

Leave a Comment