ਪੰਜਾਬ ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੇ ਨਾਲ ਹੀ 117 ਸਕੂਲ ਆਫ਼ ਐਮੀਨੈਂਸ ਖੋਲ੍ਹਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਤੇ ਸਿਹਤ ਖੇਤਰ ਦਾ ਹੱਬ ਬਣਾਉਣਾ ਸਾਡਾ ਮਕਸਦ ਹੈ। ਮੁੱਖ ਮੰਤਰੀ ਨੇ ਇਹ ਦਾਅਵਾ ਅੰਮ੍ਰਿਤਸਰ ਵਿੱਚ ਹੋ ਰਹੇ ਜੀ-20 ਸੰਮੇਲਨ ਵਿੱਚ ਕੀਤਾ।
ਇਹ ਵੀ ਪੜ੍ਹੋ: ਕਾਮੇਡੀ ਕਿੰਗ ਤੋਂ ਐਕਟਿੰਗ, ਫਿਰ ਬਣੇ ਸਿਆਸਤਦਾਨ, ਜਾਣੋ ਕਿਵੇਂ ਪੰਜਾਬ ਦਾ ‘ਮਾਨ’ ਬਣੇ ਭਗਵੰਤ
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਤੋਂ 1 ਸਾਲ ਪਹਿਲਾਂ ਅਸੀਂ ਸਹੁੰ ਚੁੱਕੀ ਸੀ। ਪੰਜਾਬ ਨੂੰ ਸਿੱਖਿਆ ਤੇ ਸਿਹਤ ਖੇਤਰ ਦਾ ਹੱਬ ਬਣਾਉਣਾ ਸਾਡੇ ਮਕਸਦ ਨੇ…16 ਨਵੇਂ ਮੈਡੀਕਲ ਕਾਲਜਾਂ ਦੇ ਨਾਲ 117 ਸਕੂਲ ਆਫ਼ ਐਮੀਨੈਂਸ ਅਸੀਂ ਖੋਲ੍ਹਣ ਜਾ ਰਹੇ ਹਾਂ…।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜੀ-20 ਸੰਮੇਲਨ ਵਿੱਚ ਸਿੱਖਿਆ ਦੇ ਖੇਤਰ ਵਿੱਚ ਜੋ ਚੰਗੇ ਸੁਝਾਅ ਉੱਭਰ ਕੇ ਸਾਹਮਣੇ ਆਉਣਗੇ, ਉਨ੍ਹਾਂ ਨੂੰ ਸਰਕਾਰ ਵਲੋਂ ਅਪਣਾਉਣ ਦਾ ਯਤਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਬੁੱਧਵਾਰ ਖਾਲਸਾ ਕਾਲਜ ਵਿਚ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ।
ਅੱਜ ਤੋਂ 1 ਸਾਲ ਪਹਿਲਾਂ ਅਸੀਂ ਸਹੁੰ ਚੁੱਕੀ ਸੀ ਪੰਜਾਬ ਨੂੰ ਸਿੱਖਿਆ ਤੇ ਸਿਹਤ ਖੇਤਰ ਦਾ ਹੱਬ ਬਣਾਉਣਾ ਸਾਡੇ ਮਕਸਦ ਨੇ…16 ਨਵੇਂ ਮੈਡੀਕਲ ਕਾਲਜਾਂ ਦੇ ਨਾਲ 117 ਸਕੂਲ ਆਫ਼ ਐਮੀਨੈਂਸ ਅਸੀਂ ਖੋਲ੍ਹਣ ਜਾ ਰਹੇ ਹਾਂ… pic.twitter.com/MQjLL70PeF
— ਭਗਵੰਤ ਮਾਨ (@BhagwantMann) 15 ਮਾਰਚ, 2023
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੀ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ
ਇਹ ਵੀ ਪੜ੍ਹੋ: ਸੋਨੂੰ ਸੂਦ ਨੂੰ ਡਿਪਟੀ CM ਬਣਨ ਦਾ ਮਿਲਿਆ ਸੀ ਆਫਰ, ਐਕਟਰ ਨੇ ਖੁਦ ਕੀਤਾ ਖੁਲਾਸਾ