ਪੰਜਾਬ ਵਿੱਚ IAS ਅਫਸਰਾਂ ਦੇ ਤਬਾਦਲੇ ਪੰਜਾਬ ਸਰਕਾਰ ਨੇ ਸੋਮਵਾਰ ਨੂੰ 16 ਆਈਏਐਸ ਅਧਿਕਾਰੀਆਂ ਅਤੇ ਤਿੰਨ ਪੰਜਾਬ ਸਿਵਲ ਸਰਵਿਸ (ਪੀਸੀਐਸ) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਅਗਰਵਾਲ, ਜੋ ਇਸ ਸਮੇਂ ਵਿੱਤੀ ਕਮਿਸ਼ਨਰ ਸਹਿਕਾਰਤਾ ਹਨ, ਨੂੰ ਮੈਡੀਕਲ ਸਿੱਖਿਆ ਅਤੇ ਖੋਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਆਈਏਐਸ ਅਧਿਕਾਰੀ ਰਾਜੀ ਪੀ ਸ੍ਰੀਵਾਸਤਵ ਨੂੰ ਵੀ ਕੇ ਮੀਨਾ ਦੀ ਥਾਂ ਵਧੀਕ ਮੁੱਖ ਸਕੱਤਰ (ਸੁਤੰਤਰਤਾ ਸੈਨਾਨੀ) ਨਿਯੁਕਤ ਕੀਤਾ ਗਿਆ ਹੈ। ਵੀਕੇ ਮੀਨਾ ਨੂੰ ਪ੍ਰਮੁੱਖ ਸਕੱਤਰ (ਪ੍ਰਿੰਟਿੰਗ ਅਤੇ ਸਟੇਸ਼ਨਰੀ) ਦਾ ਚਾਰਜ ਦਿੱਤਾ ਗਿਆ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਮੁੱਖ ਸਕੱਤਰ (ਸਥਾਨਕ ਸਰਕਾਰਾਂ) ਵਿਵੇਕ ਪ੍ਰਤਾਪ ਸਿੰਘ ਨੂੰ ਪ੍ਰਮੁੱਖ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪ੍ਰਮੁੱਖ ਸਕੱਤਰ (ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਸੂਚਨਾ ਤੇ ਲੋਕ ਸੰਪਰਕ) ਰਾਹੁਲ ਭੰਡਾਰੀ ਨੂੰ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਪੰਜਾਬ ਭਵਨ, ਨਵੀਂ ਦਿੱਲੀ ਲਾਇਆ ਗਿਆ ਹੈ, ਜਦਕਿ ਪ੍ਰਮੁੱਖ ਸਕੱਤਰ (ਟਰਾਂਸਪੋਰਟ) ਵਿਕਾਸ ਗਰਗ ਨੂੰ ਜੰਗਲਾਤ ਅਤੇ ਜੰਗਲੀ ਜੀਵ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸੁਮੇਰ ਸਿੰਘ ਗੁਰਜਰ ਨੂੰ ਪ੍ਰਮੁੱਖ ਸਕੱਤਰ (ਖੇਤੀਬਾੜੀ) ਜਦਕਿ ਗੁਰਕੀਰਤ ਕਿਰਪਾਲ ਸਿੰਘ ਨੂੰ ਸਕੱਤਰ (ਖੁਰਾਕ ਤੇ ਸਿਵਲ ਸਪਲਾਈ) ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਤਿੰਨਾਂ ਪੀਸੀਐਸ ਅਧਿਕਾਰੀਆਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ
ਇਸ ਤੋਂ ਇਲਾਵਾ ਮਾਲਵਿੰਦਰ ਸਿੰਘ ਜੱਗੀ ਨੂੰ ਸਕੱਤਰ (ਸੂਚਨਾ ਤੇ ਲੋਕ ਸੰਪਰਕ) ਲਾਇਆ ਗਿਆ ਹੈ। ਇਸ ਦੇ ਨਾਲ ਹੀ ਅਭਿਨਵ ਨੂੰ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਦਾ ਕਾਰਜਭਾਰ ਸੌਂਪਿਆ ਗਿਆ ਹੈ। ਹੁਕਮਾਂ ਅਨੁਸਾਰ ਤਿੰਨ ਪੀਸੀਐਸ ਅਧਿਕਾਰੀਆਂ ਰਾਜੇਸ਼ ਕੁਮਾਰ ਸ਼ਰਮਾ, ਵਿਕਾਸ ਹੀਰਾ ਅਤੇ ਅਮਰਦੀਪ ਸਿੰਘ ਥਿੰਦ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਰਾਜੇਸ਼ ਕੁਮਾਰ ਸ਼ਰਮਾ ਤੋਂ ਅਜਨਾਲਾ ਦੇ ਐਸਡੀਐਮ ਦਾ ਚਾਰਜ ਵਾਪਸ ਲੈ ਕੇ ਉਨ੍ਹਾਂ ਨੂੰ ਐਸਡੀਐਮ ਲੋਪੋਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹੁਣ ਤੱਕ ਰਾਜੇਸ਼ ਸ਼ਰਮਾ ਅਜਨਾਲਾ ਦੇ ਨਾਲ ਲੋਪੋਕੇ ਦੇ ਐਸਡੀਐਮ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਜਗਰਾਉਂ ਦੇ ਐਸਡੀਐਮ ਵਿਕਾਸ ਹੀਰਾ ਨੂੰ ਹੁਣ ਅਜਨਾਲਾ ਵਿੱਚ ਬਦਲ ਦਿੱਤਾ ਗਿਆ ਹੈ। ਫਗਵਾੜਾ ਦੇ ਐਸ.ਡੀ.ਐਮ ਅਮਰਦੀਪ ਸਿੰਘ ਥਿੰਦ ਨੂੰ ਸਹਿਕਾਰਤਾ ਵਿਭਾਗ ਅਧੀਨ ਪੰਜਾਬ ਰਾਜ ਗੁਦਾਮ ਨਿਗਮ ਦਾ ਵਧੀਕ ਮੈਨੇਜਿੰਗ ਡਾਇਰੈਕਟਰ ਲਾਇਆ ਗਿਆ ਹੈ।
ਇਹ ਵੀ ਪੜ੍ਹੋ- Punjab Politics: ਭਾਜਪਾ ਆਗੂ ਸੁਨੀਲ ਜਾਖੜ ਨੇ ਅਜਨਾਲਾ ਕਾਂਡ ਦਾ ਜ਼ਿਕਰ ਕਰਦਿਆਂ ਕਿਹਾ- ‘ਪੰਜਾਬ ਦੀ ਕਾਨੂੰਨ ਵਿਵਸਥਾ ਦਾ ਸਤਿਕਾਰ ਸਰਕਾਰ…’