ਪੰਜਾਬ ਪੁਲਿਸ ਨਵੇਂ ਵਿਵਾਦ ‘ਚ ਘਿਰੀ, ਕਿਸਾਨਾਂ ‘ਤੇ ਸਖਤੀ ਕਰਦਿਆਂ ਔਰਤ ਨੂੰ ਮਾਰਿਆ ਥੱਪੜ, ਵੀਡੀਓ ਵਾਇਰਲ


Farmers Protest: ਪੰਜਾਬ ਪੁਲਿਸ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਂਦਿਆਂ ਇੱਕ ਕਾਂਸਟੇਬਲ ਨੇ ਔਰਤ ਨੂੰ ਧੱਪੜ ਮਾਰੇ ਹਨ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਮਾਮਲਾ ਗਰਮਾ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੀ ਅਲੋਚਨਾ ਕੀਤੀ ਜਾ ਰਹੀ ਹੈ। 

ਪ੍ਰਦਰਸ਼ਨ ਕਰਦੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ

ਦੱਸ ਦਈਏ ਕਿ ਗੁਰਦਾਸਪੁਰ ਵਿੱਚ ਦਿੱਲੀ-ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ‘ਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਹਟਾਉਣ ਲਈ ਸਖਤੀ ਵਰਤੀ। ਇਸ ਲਈ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਪੁਲਿਸ ਮੁਲਾਜ਼ਮ ਨੇ ਮਹਿਲਾ ਕਿਸਾਨ ਦੇ ਜੜਿਆ ਥੱਪੜ

ਇਸ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਮਹਿਲਾ ਨੂੰ ਥੱਪੜ ਮਾਰ ਦਿੱਤਾ। ਕਾਂਸਟੇਬਲ ਨੇ ਔਰਤ ਨਾਲ ਬਦਸਲੂਕੀ ਵੀ ਕੀਤੀ। ਇਸ ਵੀਡੀਓ ਦੀ ਨਿੰਦਾ ਹੋ ਰਹੀ ਹੈ ਤੇ ਪੰਜਾਬ ਪੁਲਿਸ ‘ਤੇ ਸਵਾਲ ਉਠਾਏ ਜਾ ਰਹੇ ਹਨ। ਸਵਾਲ ਉਠ ਰਹੇ ਹਨ ਕਿ ਪੰਜਾਬ ਪੁਲਿਸ ਦਾ ਔਰਤਾਂ ਪ੍ਰਤੀ ਕਿਹੋ ਜਿਹਾ ਰਵੱਈਆ ਹੈ। ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਵੀ ਉੱਤਰ ਗਈਆਂ।

ਮਾਮਲਾ ਭਖਦਾ ਦੇਖ ਮੁਲਾਜ਼ਮ ‘ਤੇ ਕੀਤੀ ਵਿਭਾਗੀ ਕਾਰਵਾਈ

ਉਧਰ ਮਾਮਲਾ ਭੱਖਦਾ ਵੇਖ ਪੁਲਿਸ ਨੇ ਕਾਂਸਟੇਬਲ ਖਿਲਾਫ ਤੁਰੰਤ ਐਕਸ਼ਨ ਲਿਆ ਹੈ। ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਉਸ ਖਿਲਾਫ ਡਿਪਾਰਟਮੈਂਟਲ ਇੰਕੁਆਇਰੀ ਦੇ ਹੁਕਮ ਦਿੱਤੇ ਗਏ ਹਨ।Source link

Leave a Comment