ਪੰਜਾਬ ਸਰਕਾਰ ਵੱਲੋਂ ਸਪੱਸ਼ਟੀਕਰਨ : ਤਕਨੀਕੀ ਕਾਰਨਾਂ ਕਰਕੇ ਰੈਵੇਨਿਊ ਹੈਲਪਲਾਈਨ ਨੰਬਰ ਦਾ ਇਕ ਅੱਖਰ ਬਦਲਿਆ


Punjab News : ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਮਾਲ ਰਿਕਾਰਡ ਨੂੰ ਟਰੈਕ ਕਰਨ ਦੀ ਸਹੂਲਤ ਦੇਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਇੱਕ ਹੈਲਪਲਾਈਨ ਨੰਬਰ 8184900002 ਸ਼ੁਰੂ ਕੀਤਾ ਗਿਆ ਸੀ, ਜੋ ਅਣਜਾਣੇ ਵਿੱਚ 8194900002 ਲਿਖ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੇ ਸਬੰਧ ਵਿੱਚ ਲੋਕਾਂ ਨੂੰ ਆਈ ਅਸੁਵਿਧਾ ਲਈ ਖੇਦ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਲੋਕ 8184900002 ‘ਤੇ ਕਾਲ ਕਰਕੇ ਰੈਵੇਨਿਊ ਹੈਲਪਲਾਈਨ ਦਾ ਲਾਭ ਲੈ ਸਕਦੇ ਹਨ।

ਇਹ ਵੀ ਪੜ੍ਹੋ : ਭਰਾ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਤੋਂ ਬਾਅਦ ਭੈਣ ਨੇ ਵੀ ਸਮਾਪਤ ਕੀਤੀ ਆਪਣੀ ਜੀਵਨ ਲੀਲਾ

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਇਕ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਸੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ ਪਰ ਹੁਣ ਇਹ ਨੰਬਰ ਬਦਲਿਆ ਗਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Comment