ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਵਿੱਦਿਅਕ ਅਦਾਰੇ


ਪੰਜਾਬ ਨਿਊਜ਼: ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਆਖੀ ਇਹ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਜ਼ਦੂਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਤਾਂ ਜੋ ਮਜ਼ਦੂਰਾਂ ਨੂੰ ਵੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜੋ ਫਸਲ ਦਾ ਮੁਆਵਜ਼ਾ ਕਿਸਾਨ ਨੂੰ ਦਿੱਤਾ ਜਾਵੇਗਾ, ਉਸਦਾ 10 ਫੀਸਦੀ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿੱਚ ਅਸਾਮੀਆਂ ਭਰੀਆ ਜਾਣਗੀਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਤਨਖਾਹ ਦੇ ਸਕੇਲ ਲਾਗੂ ਹੋਣਗੇ।

ਇੱਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ

ਹਰ ਸਾਲ ਇੱਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮਜ਼ਦੂਰ ਦਿਵਸ ਉਹਨਾਂ ਲੋਕਾਂ ਦਾ ਦਿਨ ਹੈ ਜਿਨ੍ਹਾਂ ਲੋਕਾਂ ਨੇ ਅਪਣੇ ਖੂਨ ਪਸੀਨੇ ਦੀ ਕਮਾਈ ਨਾਲ ਦੇਸ਼ ਅਤੇ ਦੁਨੀਆਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕਿਸੇ ਵੀ ਦੇਸ਼, ਸਮਾਜ, ਸੰਸਥਾ ਵਿਚ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ।

ਭਾਰਤ ਵਿੱਚ ਮਜ਼ਦੂਰ ਦਿਵਸ ਕੰਮਕਾਜੀ ਲੋਕਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਭਾਰਤ ਵਿੱਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ 1 ਮਈ 1923 ਨੂੰ ਹੋਈ ਸੀ। ਉਸ ਸਮੇਂ ਇਸ ਦਿਨ ਨੂੰ ਮਦਰਾਸ ਦਿਵਸ ਦੇ ਤੌਰ ’ਤੇ ਵੀ ਪ੍ਰਮਾਣਿਤ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਕਾਵੇਲੂ ਚੇਟਯਾਰ ਨੇ ਕੀਤੀ ਸੀ।

ਤੁਹਾਨੂੰ ਦੱਸ ਦਈਏ ਕਿ ਭਾਰਤ ਵਿੱਚ ਮਦਰਾਸ ਹਾਈ ਕੋਰਟ ਸਾਹਮਣੇ ਇਕ ਵੱਡਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਰੈਜ਼ੋਲੂਸ਼ਨ ਪਾਸ ਕਰ ਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿਚ ਵੀ ਮਜ਼ਦੂਰ ਦਿਵਸ ਦੇ ਤੌਰ ’ਤੇ ਮਨਾਇਆ ਜਾਵੇ ਅਤੇ ਇਸ ਦਿਨ ਨੂੰ ਛੁੱਟੀ ਐਲਾਨਿਆ ਜਾਵੇ। ਉਸ ਸਮੇਂ ਭਾਰਤ ਵਿਚ ਮਜ਼ਦੂਰਾਂ ਦੀ ਜੰਗ ਲੜਨ ਲਈ ਕਈ ਨੇਤਾ ਵੀ ਸਾਹਮਣੇ ਆਏ ਸਨ।Source link

Leave a Comment