ਫਿਰੋਜ਼ਪੁਰ ’ਚ ਤੇਲ ਟੈਂਕਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ , ਦੋ ਨੌਜਵਾਨਾਂ ਦੀ ਹੋਈ ਮੌਤ


Ferozepur News : ਮਖੂ ਅੰਮ੍ਰਿਤਸਰ-ਨੈਸ਼ਨਲ ਹਾਈਵੇ ‘ਤੇ ਤੇਲ ਟੈਂਕਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਹੁਣ ਸਰਕਾਰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਦਬਾਉਣ ‘ਚ ਲੱਗੀ: ਬਲਕੌਰ ਸਿੰਘ

ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸਨ ਅਤੇ ਢਾਬੇ ਤੋਂ ਰੋਟੀ ਖਾ ਕੇ ਕਣਕ ਨਾਲ ਲੱਦੇ ਆਪਣੇ ਟਰੱਕਾਂ ਕੋਲ ਜਾ ਰਹੇ ਸਨ। ਇਸ ਦੌਰਾਨ ਜ਼ੀਰਾ ਵਾਲੀ ਸਾਈਡ ਤੋਂ ਆ ਰਹੇ ਇਕ ਤੇਲ ਟੈਂਕਰ ਨਾਲ ਹੋਈ ਭਿਆਨਕ ਟੱਕਰ ਵਿੱਚ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਨੂਕ ਪੁੱਤਰ ਪਤਰਸ ਵਾਸੀ ਜੱਲ੍ਹਾ ਚੌਂਕੀ ਮਖੂ ਅਤੇ ਬਾਜ ਸਿੰਘ ਪੁੱਤਰ ਮੁਖਤਿਆਰ ਵਾਸੀ ਜੋਗੇਵਾਲਾ ਵਜੋ ਹੋਈ ਹੈ। 

 
ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਵਿਆਹੇ ਸਨ ਅਤੇ ਦੋਵਾਂ ਦੀ ਇੱਕ-ਇੱਕ ਕੁੜੀ ਵੀ ਹੈ। ਦੋਵੇਂ ਨੌਜਵਾਨਾਂ ‘ਤੇ ਆਪਣੇ-ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਦੀ ਜ਼ਿੰਮੇਵਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਤੇਲ ਟੈਂਕਰ ਦਾ ਡਰਾਈਵਰ ਘਟਨਾ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਮੱਖੂ ਦੀ ਪੁਲਿਸ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।  
 
ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਭਜਨ ਸਿੰਘ ਪੁੱਤਰ ਚੂੜ ਸਿੰਘ ਵਾਸੀ ਪਿੰਡ ਲੱਖੋ ਕੇ ਬੇਹਰਾਮ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਖੱਪਿਆਂਵਾਲ਼ੀ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁਕਤਸਰ ਰੋਡ ‘ਤੇ ਸਥਿਤ ਬਸਤੀ ਡੇਰਿਆ ਵਾਲੀ ਕੋਲ ਪਹੁੰਚਿਆ ਤਾਂ ਸੜਕ ਉੱਪਰ ਖੜ੍ਹੇ ਟਰਾਲੇ, ਜਿਸ ਵਿੱਚ ਕਣਕ ਲੱਦੀ ਹੋਈ ਸੀ, ਦੇ ਪਿੱਛੋਂ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment