Sanagrur News : ਬਰਸਾਤੀ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਮਲੇਰੀਆ, ਡੇਂਗੂ, ਚਿਕਨਗੁਨੀਆ ਆਦਿ ਬਿਮਾਰੀਆਂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ( ਸੰਗਰੂਰ ਦੇ ਡਿਪਟੀ ਕਮਿਸ਼ਨਰ ਸ ) ਜਤਿੰਦਰ ਜੋਰਵਾਲ ( ਜਤਿੰਦਰ ਜੋਰਵਾਲ ) ਵਲੋਂ ਦਿੱਤੀਆਂ ਹਦਾਇਤਾਂ ਤੇ ਅਮਲ ਕਰਦਿਆਂ ਸਮੂਹ ਉਪ-ਮੰਡਲ ਮੈਜਿਸਟਰੇਟ ਵਲੋਂ ਸਿਹਤ ਵਿਭਾਗ, ਕਾਰਜ ਸਾਧਕ ਅਧਿਕਾਰੀਆਂ, ਸੀਵਰੇਜ ਬੋਰਡ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਸ਼ੁਰੂ ਕਰ ਦਿੱਤੀਆ ਹਨ।
ਇਹ ਵੀ ਪੜ੍ਹੋ : ਅਜ਼ਬ ਗਜ਼ਬ ! 2500 ਰੁਪਏ ‘ਚ ਨਾਈਟ ਆਊਟ ਲਈ ਵਿਦੇਸ਼ ਗਈਆਂ ਕੁੜੀਆਂ, ਸਵੇਰੇ ਘਰ ਆ ਕੇ ਸੌਂ ਵੀ ਗਈਆਂ
ਇਸੇ ਲੜੀ ਤਹਿਤ ਐਸਡੀਐਮ ਸੰਗਰੂਰ ਨਵਰੀਤ ਕੌਰ ਸੇਖੋਂ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਨਵਰੀਤ ਕੌਰ ਸੇਖੋਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਘਰਾਂ, ਦੁਕਾਨਾਂ, ਜਨਤਕ ਸਥਾਨਾਂ ਸਮੇਤ ਹੋਰ ਥਾਵਾਂ ਤੇ ਨਿਯਮਤ ਤੌਰ ’ਤੇ ਲਾਰਵੇ ਦੀ ਜਾਂਚ ਕਰਦੇ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ : ਸਿੰਚਾਈ ਘੁਟਾਲਾ : ਹਾਈਕੋਰਟ ਵੱਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ
ਐਸਡੀਐਮ ਨੇ ਨਗਰ ਕੌਂਸਲ ਦੇ ਈ.ਓ. ਨੂੰ ਹਦਾਇਤ ਕੀਤੀ ਕਿ ਲਾਰਵਾ ਪਾਏ ਜਾਣ ਦੀ ਸੂਰਤ ਵਿੱਚ ਚਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਿਹੜੀਆਂ ਬਸਤੀਆਂ ਵਿੱਚ ਡੇਂਗੂ ਦੇ ਮਾਮਲੇ ਜਿਆਦਾ ਸਾਹਮਣੇ ਆਏ ਸਨ ਉਨ੍ਹਾਂ ਬਸਤੀਆਂ ਵੱਲ ਵਧੇਰੇ ਧਿਆਨ ਦਿੰਦੇ ਹੋਏ ਸਾਫ਼ ਸਫਾਈ, ਮੱਛਰਾਂ ਤੋਂ ਬਚਾਅ ਲਈ ਫੋਗਿੰਗ ਨੂੰ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਕੀਤਾ ਜਾਵੇ।
ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕਤਾ ਗਤੀਵਿਧੀਆਂ ਰਾਹੀ ਸੁਚੇਤ ਕਰਨ ਵਿੱਚ ਦਿਲਚਸਪੀ ਲਈ ਜਾਵੇ ਤਾਂ ਜੋ ਇਹਨਾ ਰੋਗਾਂ ਤੋਂ ਬਚਾਅ ਦੇ ਢੰਗਾਂ ਅਤੇ ਢੁਕਵੇਂ ਇਲਾਜ ਬਾਰੇ ਲੋਕਾਂ ਨੂੰ ਜਾਣਕਾਰੀ ਮਿਲ ਸਕੇ।ਇਸ ਮੌਕੇ ਐਸਐਮਓ ਡਾ. ਕਿਰਪਾਲ ਸਿੰਘ ਵੀ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।