ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਮੁਹਾਲੀ ਤੋਂ ਚੰਡੀਗੜ੍ਹ ਲਿਜਾਈ ਗਈ ਹੈ। ਬਾਦਲ ਦੀ ਮ੍ਰਿਤਕ ਦੇਹ 12 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿੱਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਮਗਰੋਂ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਤੇ ਬਠਿੰਡਾ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਬਾਅਦ ਦੁਪਹਿਰ ਇੱਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ ਤੇ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।
ਅੰਤਿਮ ਸਮੇਂ ਵੱਡੇ ਬਾਦਲ ਕੋਲ ਉਨ੍ਹਾਂ ਦੀ ਨੂੰਹ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਮੌਜੂਦ ਸਨ। ਇਸ ਦੌਰਾਨ ਪੰਜਾਬ ਸਰਕਾਰ ਨੇ ਭਲਕੇ ਇੱਕ ਦਿਨਾ ਛੁੱਟੀ ਜਦੋਂਕਿ ਕੇਂਦਰ ਸਰਕਾਰ ਨੇ ਦੋ ਰੋਜ਼ਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ।
ਬਾਦਲ ਦਾ ਜਾਣਾ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਘਾਟਾ: ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਿਆਸਤ ਦੇ ਇੱਕ ਹੋਰ ਯੋਧੇ ਦਾ ਅੰਤ ਹੋ ਗਿਆ ਹੈ। ਇਨ੍ਹਾਂ ਦਾ ਜਾਣਾ ਪੰਜਾਬ ਤੇ ਪੰਜਾਬੀਅਤ ਲਈ ਵੱਡਾ ਘਾਟਾ ਹੈ। ਅਜਿਹੇ ਸਿਆਸਤਦਾਨਾਂ ਦੀ ਪੂਰੇ ਭਾਰਤ ਅੰਦਰ ਕਮੀ ਰੜਕੇਗੀ ਜੋ ਜ਼ਮੀਨ ਨਾਲ ਜੁੜੇ ਹੋਣ ਲੋਕ ਮੁੱਦਿਆਂ ਦੀ ਗੱਲ ਕਰਦੇ ਹੋਣ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ: Sangrur News: ਠੱਗਾਂ ਦੇ ਵਾਰੇ-ਵਾਰੇ ਜਾਈਏ…ਇੰਨਾ ਦਾ ਦਿਮਾਗ ਵੇਖ ਫਲਿਪਕਾਰਟ ਵਾਲੇ ਵੀ ਹੈਰਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ ‘ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਬੇਅਦਬੀ ਦੀਆਂ ਘਟਨਾਵਾਂ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ, 28 ਪੁਲਿਸ ਜ਼ਿਲ੍ਹਿਆਂ ‘ਚ ਚਲਾਈ ਮੁਹਿੰਮ