ਬੇਹੱਦ ਦੁਖਦਾਈ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ: ਓਲੰਪੀਅਮ ਨੀਰਜ ਚੋਪੜਾ


Wrestlers Protest News: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿੱਚ ਡਟ ਗਏ ਹਨ। ਉਨ੍ਹਾਂ ਨੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਅਥਲੈਟਿਕਸ ਵਿੱਚ ਭਾਰਤ ਦਾ ਪਹਿਲਾ ਓਲੰਪਿਕ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਜੈਵਲਿਨ ਥ੍ਰੋਅਰ ਚੋਪੜਾ ਨੇ ਕਿਹਾ ਕਿ ਇਹ ਦੁਖਦਾਈ ਹੈ ਕਿ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ।

ਦੱਸ ਦਈਏ ਕਿ ਚੋਪੜਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ ਜਦੋਂ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਦੀ ਬਜਾਏ ਪਹਿਲਵਾਨਾਂ ਨੂੰ ਆਪਣਾ ਵਿਰੋਧ ਮੁੜ ਸ਼ੁਰੂ ਕਰਨ ਲਈ ਸੜਕਾਂ ‘ਤੇ ਉਤਰਨ ਲਈ ਸਖ਼ਤ ਆਲੋਚਨਾ ਕੀਤੀ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਪਹਿਲਵਾਨਾਂ ’ਤੇ ਵਰ੍ਹਦਿਆਂ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਕਿਹਾ ਸੀ ਕਿ ਸੜਕਾਂ ’ਤੇ ਪ੍ਰਦਰਸ਼ਨ ਕਰਨਾ ਅਨੁਸ਼ਾਸਨਹੀਣਤਾ ਹੈ ਤੇ ਇਸ ਨਾਲ ਦੇਸ਼ ਦਾ ਅਕਸ ਖਰਾਬ ਹੋ ਰਿਹਾ ਹੈ। ਆਈਓਏ ਦੀ ਪ੍ਰਧਾਨ ਪੀਟੀ ਊਸ਼ਾ ਨੇ ਕਿਹਾ, ‘ਪਹਿਲਵਾਨਾਂ ਦਾ ਸੜਕ ’ਤੇ ਰੋਸ ਮੁਜ਼ਾਹਰਾ ਕਰਨਾ ਅਨੁਸ਼ਾਸਨਹੀਣਤਾ ਹੈ। ਇਸ ਨਾਲ ਭਾਰਤ ਦਾ ਅਕਸ ਖਰਾਬ ਹੋ ਰਿਹਾ ਹੈ।’

ਇਹ ਵੀ ਪੜ੍ਹੋ: Punjab News: ਬਠਿੰਡਾ ਨੇੜੇ ਨਹਿਰ ‘ਚ ਡਿੱਗੀ ਮਿੰਨੀ ਬੱਸ, ਪਿੰਡ ਵਾਸੀਆਂ ਨੇ ਬਚਾਈਆਂ ਕਈ ਜਾਨਾਂ

ਉਨ੍ਹਾਂ ਕਿਹਾ, ‘ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਅਸੀਂ ਉਨ੍ਹਾਂ ਦੀਆਂ ਭਾਵਨਾਵਾਂ ਸਮਝਦੇ ਹਾਂ। ਆਈਓਏ ਦੀ ਇੱਕ ਕਮੇਟੀ ਤੇ ਖਿਡਾਰੀ ਕਮਿਸ਼ਨ ਹੈ। ਸੜਕਾਂ ’ਤੇ ਉੱਤਰਨ ਦੀ ਥਾਂ ਉਨ੍ਹਾਂ ਨੂੰ ਸਾਡੇ ਕੋਲ ਆਉਣਾ ਚਾਹੀਦਾ ਸੀ ਪਰ ਉਨ੍ਹਾਂ ’ਚੋਂ ਕੋਈ ਵੀ ਆਈਓਏ ਕੋਲ ਨਹੀਂ ਆਇਆ।’

ਜ਼ਿਕਰਯੋਗ ਹੈ ਕਿ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜੰਤਰ-ਮੰਤਰ ’ਤੇ ਧਰਨੇ ’ਤੇ ਬੈਠੇ ਹਨ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ ‘ਤੇ ਮਜ਼ਦੂਰਾਂ ਨੂੰ ਵੀ ਮਿਲੇਗਾ 10 ਫੀਸਦੀ ਮੁਆਵਜ਼ਾSource link

Leave a Comment