Sidhu Moosewala First Death Anniversary : ਪੰਜਾਬੀ ਗਾਇਕ ਅਤੇ ਕਾਂਗਰਸੀ (Congress) ਆਗੂ ਰਹੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮਾਨਸਾ ਦੀ ਦਾਣਾ ਮੰਡੀ ਵਿੱਚ ਬਰਸੀ ਮਨਾਈ ਜਾਵੇਗੀ। 5911 ਟਰੈਕਟਰ ‘ਤੇ ਸਿੱਧੂ ਮੂਸੇਵਾਲਾ ਦਾ ਬੁੱਤ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਭਲਕੇ 19 ਮਾਰਚ ਨੂੰ ਮਨਾਈ ਜਾਵੇਗੀ ਅਤੇ ਇਸ ਸਬੰਧੀ ਮਾਨਸਾ ਦੀ ਅਨਾਜ ਮੰਡੀ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਪਹਿਲੀ ਬਰਸੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਹਨ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਟੀਮ ਨੇ ਦੱਸਿਆ ਕਿ ਮਾਨਸਾ ਤੋਂ ਆਉਣ ਵਾਲੇ ਪਹਿਲੇ ਗੇਟ ਤੋਂ ਆਮ ਲੋਕਾਂ ਦੀ ਐਂਟਰੀ ਹੈ। ਇਸ ਦੇ ਨਾਲ ਹੀ ਦੂਜੇ ਗੇਟ ਤੋਂ ਵੀ.ਵੀ.ਆਈ.ਪੀ ਅਤੇ ਤੀਜੇ ਗੇਟ ‘ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਥਾਰ ਅਤੇ 5911 ਟਰੈਕਟਰ ਦੇ ਨਾਲ-ਨਾਲ ਉਨ੍ਹਾਂ ਦਾ ਬੁੱਤ ਪੰਡਾਲ ਵਿੱਚ ਰੱਖਿਆ ਜਾਵੇਗਾ।
ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਹੋਇਆ ਸੀ ਕਤਲ