ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਵਾਂਟੇਡ ਹਰਵਿੰਦਰ ਸਿੰਘ ਉਰਫ਼ ਜੁਗਨੂੰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਵਿੰਦਰ ਸਿੰਘ ਡਾਨ ਮੁਖਤਾਰ ਅੰਸਾਰੀ ਦਾ ਸਾਥੀ ਹੈ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਦੇ ਖਰੜ ‘ਚ ਕਾਰਵਾਈ ਕੀਤੀ। ਹਰਵਿੰਦਰ ਸਿੰਘ ਪੁਲਿਸ ਤੋਂ ਬਚਣ ਲਈ ਰੂਪੋਸ਼ ਹੋ ਰਿਹਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।