ਯੂਪੀ ਵਿੱਚ ਅੱਜ ਰਾਤ ਤੋਂ ਬਿਜਲੀ ਦਾ ਵੱਡਾ ਸੰਕਟ ਪੈਦਾ ਹੋ ਸਕਦਾ ਹੈ। ਇਸ ਦਾ ਕਾਰਨ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਹੈ। ਜਦੋਂ ਸਰਕਾਰ ਨੇ ਨਿੱਜੀਕਰਨ ਸਮੇਤ ਕਈ ਮੁੱਦਿਆਂ ‘ਤੇ ਬਿਜਲੀ ਕਾਮਿਆਂ ਦੀ ਗੱਲ ਨਾ ਸੁਣੀ ਤਾਂ 72 ਘੰਟਿਆਂ ਦੀ ਹੜਤਾਲ ਦਾ ਫ਼ੈਸਲਾ ਕੀਤਾ ਗਿਆ | ਦੂਜੇ ਪਾਸੇ ਸਰਕਾਰ ਨੇ ਹੜਤਾਲ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਹੈ। ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਆਮ ਲੋਕਾਂ ਨੂੰ ਬਿਜਲੀ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਐਸਮਾ ਤਹਿਤ ਕਾਰਵਾਈ ਕੀਤੀ ਜਾਵੇਗੀ।