Beant Singh Assassination Case: 1995 ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੰਤਿਮ ਫੈਸਲਾ ਕੇਂਦਰੀ ਗ੍ਰਹਿ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ ‘ਤੇ ਜਲਦ ਫੈਸਲਾ ਲਿਆ ਜਾਵੇ। ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਸੁਪਰੀਮ ਕੋਰਟ ਦੇ ਫੈਸਲੇ ਤੋਂ ਨਹੀਂ ਮਿਲੀ ਹੈ।
ਇਸ ਕਰਕੇ ਉਸ ਦੇ ਪਰਿਵਾਰ ਵਿੱਚ ਰੋਸ ਹੈ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਹੈ ਕਿ ਸਾਨੂੰ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਉਮੀਦ ਸੀ ਪਰ ਉਹ ਆਖ਼ਰੀ ਉਮੀਦ ਵੀ ਉਨ੍ਹਾਂ ਦੀ ਟੁੱਟ ਗਈ ਹੈ। ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ 2012 ਵਿੱਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਰਾਸ਼ਟਰਪਤੀ ਕੋਲ ਗੁਹਾਰ ਲਗਾਈ ਸੀ।
ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ। ਸਰਕਾਰ ਨੇ ਅਜੇ ਤੱਕ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh murder case) ਦੇ ਕਤਲ ਦੇ ਦੋਸ਼ ਵਿੱਚ ਅਦਾਲਤ ਨੇ 1995 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਉਸ ਨੇ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਗ੍ਰਹਿ ਮੰਤਰਾਲੇ ਵੱਲੋਂ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।