Fatehgarh Sahib : ਫ਼ਤਹਿਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਬੁਲੰਦ ਵਿਖੇ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਨੇ ਘਰ ਅੰਦਰ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਪਤੀ ਅਤੇ ਸੱਸ ਤੇ ਸਹੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੀ ਧੀ ਨੂੰ ਮਾਰਿਆ ਗਿਆ ਹੈ। ਲੜਕੀ ਦੇ ਪਿਤਾ ਨੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ।
ਮ੍ਰਿਤਕ ਸੁਮਨਜੀਤ ਕੌਰ ਦੇ ਪਿਤਾ ਪ੍ਰੀਤਮ ਸਿੰਘ ਵਾਸੀ ਜੱਸੜਾਂ ਨੇ ਦੱਸਿਆ ਕਿ ਸਭ ਤੋਂ ਛੋਟੀ ਲੜਕੀ ਸੁਮਨਜੀਤ ਕੌਰ ਦਾ ਵਿਆਹ ਜਗਵੀਰ ਸਿੰਘ ਪੁੱਤਰ ਕਰਮਿੰਦਰ ਸਿੰਘ ਵਾਸੀ ਪਿੰਡ ਸੁਹਾਗਹੇੜੀ ਨਾਲ 08-12-2012 ਨੂੰ ਕੀਤਾ ਸੀ। ਮੌਜੂਦਾ ਸਮੇਂ ਜਗਵੀਰ ਸਿੰਘ ਪਿੰਡ ਭਮਾਰਸੀ ਬੁਲੰਦ ਵਿਖੇ ਰਹਿੰਦਾ ਹੈ। ਵਿਆਹ ਤੋਂ ਬਾਅਦ ਸੁਮਨਜੀਤ ਕੌਰ ਦੇ ਇਕ 10 ਸਾਲਾ ਲੜਕੀ ਜਪਨਜੀਤ ਕੌਰ ਵੀ ਹੈ।
ਇਸ ਮਾਮਲੇ ਵਿਚ ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਆਤਮਹੱਤਿਆ ਦਾ ਮਾਮਲਾ ਹੈ। ਪੁਲਿਸ ਨੇ ਮ੍ਰਿਤਕ ਲੜਕੀ ਦੇ ਪਤੀ ਜਗਵੀਰ ਸਿੰਘ, ਸੱਸ ਚਰਨਜੀਤ ਕੌਰ ਅਤੇ ਸਹੁਰਾ ਕਰਮਿੰਦਰ ਸਿੰਘ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 306, 34 ਦੇ ਤਹਿਤ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਨੂੰਨ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।