ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਰਨਾਲਾ ਸ਼ਹਿਰ ਨੂੰ ਦਿੱਤਾ ਵੱਡਾ ਤੋਹਫਾ, ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ


Punjab News: ਪੰਜਾਬ ਸਰਕਾਰ ਵੱਲੋਂ ਪਹਿਲੇ ਬਜਟ ਵਿੱਚ ਨਰਸਿੰਗ ਕਾਲਜ ਬਣਾਉਣ ਦੇ ਕੀਤੇ ਗਏ ਐਲਾਨ ਨਾਲ ਪੂਰੇ ਬਰਨਾਲਾ ਸ਼ਹਿਰ ਦੇ ਨਾਲ-ਨਾਲ ਪਿੰਡ ਠੀਕਰੀਵਾਲਾ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ ਅਤੇ ਪਿੰਡ ਵਾਸੀ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਨਜ਼ਰ ਆ ਰਹੇ ਹਨ, ਤੁਹਾਨੂੰ ਦੱਸ ਦੇਈਏ ਕਿ ਪਿੰਡ ਠੀਕਰੀਵਾਲਾ ਵਿੱਚ ਪਹਿਲਾਂ ਵੀ ਇੱਕ ਡਿਸਪੈਂਸਰੀ ਚੱਲ ਰਹੀ ਸੀ, ਉਸੇ ਡਿਸਪੈਂਸਰੀ ਨੂੰ ਹੁਣ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਸ ਦਾ ਉਦਘਾਟਨ ਹੋਣਾ ਅਜੇ ਬਾਕੀ ਸੀ, ਪਰ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਿਸਪੈਂਸਰੀ ਦੇ ਨਾਲ ਲੱਗਦੀ 5 ਏਕੜ ਜ਼ਮੀਨ ਸੀ. ਨਰਸਿੰਗ ਕਾਲਜ ਲਈ ਸਰਕਾਰ ਨੂੰ ਤਜਵੀਜ਼ ‘ਚ ਦਿੱਤੀ ਸੀ, ਜਿਸ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਰੀਬ 2 ਮਹੀਨੇ ਪਹਿਲਾਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹੀਦੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਇਸ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ ਕਿ  ਸੇਵਾ ਸਿੰਘ ਠੀਕਰੀਵਾਲਾ ਦੇ ਨਾਂ ’ਤੇ ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਬਣਾਇਆ ਜਾਵੇਗਾ, ਜਿਸ ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਵਿੱਚ ਪੇਸ਼ ਕੀਤਾ ਗਿਆ ਹੈ।

ਪਿੰਡ ਦੇ ਸਰਪੰਚ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੌਜੂਦਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀ ਚਿਰੋਕਣੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ, ਇਸ ਨਰਸਿੰਗ ਕਾਲਜ ਦੇ ਬਣਨ ਨਾਲ ਵਿਸ਼ੇਸ਼ ਤੌਰ ‘ਤੇ ਲੜਕੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਉੱਥੇ ਪੜ੍ਹਦੇ ਬੱਚਿਆਂ ਨੂੰ ਪ੍ਰਾਈਵੇਟ ਨਰਸਿੰਗ ਕਾਲਜਾਂ ਦੀ ਲੁੱਟ ਤੋਂ ਵੀ ਛੁਟਕਾਰਾ ਮਿਲੇਗਾ।

 Source link

Leave a Comment