ਸ਼ਰਮਨਾਕ ਕਰਤੂਤ! ਸ਼ਰੀਕਾਂ ਨੂੰ ਫਸਾਉਣ ਲਈ ਕੀਤੀ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ


ਮੱਖਣ ਨਿਊਜ਼: ਬਟਾਲਾ ਵਿਖੇ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਆਪਣੇ ਸ਼ਰੀਕਾਂ ਨੂੰ ਫਸਾਉਣ ਲਈ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ। ਇਹ ਵੀ ਅਹਿਮ ਹੈ ਕਿ ਬੇਅਦਬੀ ਕਰਨ ਵਾਲਾ ਖੁਦ ਨਿਹੰਗ ਸਿੰਘ ਹੈ। ਉਸ ਨੇ ਆਪਣੇ ਸ਼ਰੀਕਾਂ ਤੋਂ ਬਦਲਾ ਲੈਣ ਲਈ ਸ਼੍ਰੀ ਗੁਟਕਾ ਸਾਹਿਬ ਦੇ ਕੁਝ ਪੱਤਰੇ ਪਾੜ ਦਿੱਤੇ। ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਇੱਕ ਨਿਹੰਗ ਨੇ ਆਪਣੇ ਸ਼ਰੀਕਾਂ ਨੂੰ ਫਸਾਉਣ ਲਈ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

ਹਾਸਲ ਜਾਣਕਾਰੀ ਮੁਤਾਬਕ ਇੱਕ ਨਿਹੰਗ ਨੇ ਆਪਣੇ ਸ਼ਰੀਕਾਂ ਨੂੰ ਫਸਾਉਣ ਲਈ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ। ਥਾਣਾ ਸ੍ਰੀਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਨੇ ਨਿਹੰਗ ਕਰਮ ਸਿੰਘ ਨੂੰ ਕਾਬੂ ਕਰਕੇ ਉਸ ਖ਼ਿਲਾਫ਼ 295ਏ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੇ ਸਿੱਖ ਜਥੇਬੰਦੀਆਂ ਤੇ ਪੁਲਿਸ ਦੀ ਹਾਜ਼ਰੀ ਵਿੱਚ ਆਪਣਾ ਗੁਨਾਹ ਕਬੂਲ ਕਰਦਿਆਂ ਦੱਸਿਆ ਕਿ ਉਸ ਕੋਲੋਂ ਵੱਡੀ ਗ਼ਲਤੀ ਹੋਈ ਹੈ। ਇਸ ਦੌਰਾਨ ਰੋਹ ਵਿੱਚ ਆਏ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਨਿਹੰਗ ਦਾ ਘਰ ਢਾਹ ਦਿੱਤਾ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਕਰਮ ਸਿੰਘ ਸੜਕ ਕਿਨਾਰੇ ਇੱਕ ਝੌਪੜੀ ਨੁਮਾ ਘਰ ’ਚ ਰਹਿ ਰਿਹਾ ਹੈ। ਮੁਲਜ਼ਮ ਨਿਹੰਗ ਨੇ ਦੱਸਿਆ ਕਿ ਉਸ ਦੇ ਸ਼ਰੀਕੇ ’ਚੋਂ ਕੁਝ ਮੁੰਡੇ ਲੰਘੀ ਦੇਰ ਰਾਤ ਉਸ ਕੋਲ ਆਏ ਤਾਂ ਉਸ ਦੀ ਕੁੱਟਮਾਰ ਕੀਤੀ। ਇਸ ਦੀ ਕਿੱੜ ਕੱਢਣ ਲਈ ਹੀ ਮੁੰਡਿਆਂ ਨੂੰ ਨਾਜਾਇਜ਼ ਫਸਾਉਣ ਲਈ ਆਪਣੇ ਕੋਲ ਰੱਖੇ ਗੁਟਕਾ ਸਾਹਿਬ ਦੇ ਕੁਝ ਪੱਤਰੇ ਪਾੜ ਦਿੱਤੇ।

ਹੋਰ ਪੜ੍ਹੋ : Punjab News: ਪੰਜਾਬ ਵਾਸੀਆਂ ਲਈ ਚੰਗੀ ਖਬਰ, ਸੂਬੇ ‘ਚ ਅੱਜ ਤੋਂ ਸ਼ੁਰੂ ਹੋਣਗੇ 80 ਨਵੇਂ ਆਮ ਆਦਮੀ ਕਲੀਨਿਕ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋSource link

Leave a Comment