ਸ਼੍ਰੀ ਗੁਰੂ ਨਾਨਕ  ਦੇਵ ਜੀ ਜੀਵਨੀ / ਨਿਬੰਧ | Shri Guru  Nanak Dev Ji Jiveni  | Shri Guru Nanak Dev Ji essay  in Punjabi  pdf 

ਸ਼੍ਰੀ ਗੁਰੂ ਨਾਨਕ  ਦੇਵ ਜੀ ਜੀਵਨੀ / ਨਿਬੰਧ | Shri Guru  Nanak Dev Ji Jiveni  | Shri Guru Nanak Dev Ji essay  in Punjabi  pdf 

ਸ਼੍ਰੀ ਗੁਰੂ ਨਾਨਕ ਦੇਵ ਜੀ

Shri Guru Nanak Dev Ji

ਸ੍ਰੀ ਗੁਰੂ ਨਾਨਕ ਦੇਵ ਜੀ

ਸਤਿਗੁਰੂ ਨਾਨਕ ਪ੍ਰਗਟਿਆ,
ਮਿੱਟੀ ਧੁੰਧ ਜਗ ਚਾਨਣ ਹੋਆ
ਜਿਉ ਕਰ ਸੂਰਜ ਨਿਕਲਿਆ
ਤਾਰੇ ਛਪਿ ਅੰਧੇਰ ਪਲੋਆ।

ਸ਼੍ਰੀ ਗੁਰੂ ਨਾਨਕ ਦੇਵ ਜੀ ਰੂਪ ਰੇਖਾ | Shri Guru Nanak Dev Ji Introduction

 ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਮੋਢੀ ਸਨ। ਆਪ ਜੀ ਦਾ ਪੰਜਾਬ ਦੇ ਇਤਿਹਾਸਿਕ, ਧਾਰਮਿਕ, ਸਮਾਜਿਕ ਤੇ ਸਾਹਿਤਕ ਖੇਤਰ ਵਿੱਚ ਉੱਘਾ ਸਥਾਨ ਹੈ। ਆਪ ਜੀ ਦਾ ਧਰਮ ਸਰਬ ਸਾਂਝਾ ਸੀ। ਆਪ ਜੀ ਨੂੰ ਹਿੰਦੂਆਂ ਦੇ ਗੁਰੂ’ ਤੇ ‘ਮੁਸਲਮਾਨਾਂ ਦੇ ਪੀਰ’ ਕਿਹਾ ਜਾਂਦਾ ਹੈ।

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਤੇ  ਮਾਤਾ-ਪਿਤਾ- | Shri Guru Nanak Dev Ji birth and Parents

ਆਪ ਜੀ ਦਾ ਜਨਮ 15 ਅਪ੍ਰੈਲ, 1469 ਈਸਵੀ ਨੂੰ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ, ਪਾਕਿਸਤਾਨ) ਵਿਖੇ ਮਾਤਾ | ਡਿਪਤਾ ਜੀ ਦੀ ਕੁੱਖੋਂ, ਪਿਤਾ ਮਹਿਤਾ ਕਾਲੂ ਦੇ ਘਰ ਹੋਇਆ। ਸਿੱਖਾਂ ਵਿੱਚ | ਪ੍ਰਚਲਤ ਰਵਾਇਤ ਅਨੁਸਾਰ ਆਪ ਦਾ ਜਨਮ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ।

ਕੱਤਕ ਦੀ ਪੂਰਨਮਾਸ਼ੀ, ਮੇਲਾ ਨਨਕਾਣੇ ਦਾ ਭਾਰਤ ਦੀ ਦੁਰਦਸ਼ਾ ਭਰੀ ਹਾਲਤ- ਜਿਸ ਸਮੇਂ ਆਪ ਜੀ ਦਾ ਜਨਮ | ਹੋਇਆ, ਉਸ ਸਮੇਂ ਭਾਰਤ ਦੀ ਰਾਜਨੀਤਿਕ, ਧਾਰਮਿਕ, ਸਮਾਜਿਕ ਤੇ ਆਰਥਿਕ ਹਾਲਤ ਬੜੀ ਦਰਦਨਾਕ ਸੀ। ਉਸ ਸਮੇਂ ਦੇ ਰਾਜੇ ਤੇ ਉਹਨਾਂ ਦੇ ਵਜੀਰ ਬਘਿਆੜਾਂ। ਤੇ ਕੁੱਤਿਆਂ ਦਾ ਰੂਪ ਧਾਰ ਕੇ ਜਨਤਾ ਨੂੰ ਨੋਚ ਰਹੇ ਸਨ। ਅੰਧ-ਵਿਸ਼ਵਾਸਾਂ ਤੇ ਫੋਕਟ ਕਰਮ ਕਾਂਡਾਂ ਦਾ ਬੋਲਬਾਲਾ ਸੀ। ਉਚ-ਨੀਚ ਤੇ ਛੂਤ-ਛਾਤ ਦਾ ਜ਼ਹਿਰ ਬੁਰੀ ਤਰ੍ਹਾਂ ਫੈਲਿਆ ਹੋਇਆ ਸੀ। ਆਪ ਨੇ ਇਸ ਅਵਸਥਾ ਦਾ ਜ਼ਿਕਰ ਇਸ ਪ੍ਰਕਾਰ ਕੀਤਾ ਹੈ।

‘ਕਲਿ ਕਾਤੀ ਰਾਜੇ ਕਸਾਈ ਧਰਮੁ ਪੰਖ ਕਰ ਉਡਰਿਆ
ਕੂੜ ਅਮਾਵਸ ਸਚੁ ਚੰਦ੍ਰਮਾ, ਦੀਸੈ ਨਾਹੀ ਕਹ ਚੜਿਆ।

ਅਜਿਹੇ ਸਮੇਂ ਧਰਤੀ ਦੀ ਚੀਖ-ਪੁਕਾਰ ਸੁਣ ਕੇ ਗੁਰੂ ਜੀ ਨੇ ਅਵਤਾਰ ਧਾਰਿਆ। ਜਿਸ ਬਾਰੇ ਭਾਈ ਗੁਰਦਾਸ ਜੀ ਨੇ ਲਿਖਿਆ ਹੈ-
‘ਸੁਣੀ ਪੁਕਾਰਿ ਦਾਤਾਰ ਪ੍ਰਭੁ, ਗੁਰੂ ਨਾਨਕ ਜਗ ਮਾਹਿ ਪਠਾਇਆ।

ਸ਼੍ਰੀ ਗੁਰੂ ਨਾਨਕ ਦੇਵ ਜੀ  ਦੀ ਸਿੱਖਿਆ – | Shri Guru Nanak Dev Ji Education 

 ਜਦੋਂ ਆਪ ਜੀ ਸੱਤ ਸਾਲ ਦੇ ਹੋਏ ਤਾਂ ਆਪ ਨੂੰ ਪਾਂਧੇ ਕੋਲ ਪੜ੍ਹਨ ਲਈ ਭੇਜਿਆ ਗਿਆ। ਆਪ ਨੇ ਪਾਂਧੇ ਨੂੰ ਆਪਣੇ ਅਧਿਆਤਮਿਕ ਵਿਚਾਰਾਂ ਨਾਲ ਪ੍ਰਭਾਵਿਤ ਕੀਤਾ। ਆਪ ਨੇ ਅਰਬੀ, ਫ਼ਾਰਸੀ, ਸੰਸਕ੍ਰਿਤ ਪੜ੍ਹੀ ਤੇ ਹਿਸਾਬ-ਕਿਤਾਬ ਵੀ ਸਿਖਿਆ।

ਰੀਤਾਂ ਰਸਮਾਂ ਦਾ ਤਿਆਗ ਬਾਰਾਂ ਸਾਲ ਦੀ ਉਮਰ ਵਿੱਚ ਜਦੋਂ ਪੰਡਤ ਨੂੰ ਆਪ ਜੀ ਨੂੰ ਜਨੇਊ ਧਾਰਨ ਲਈ ਬੁਲਾਇਆ ਗਿਆ ਤੇ ਆਪ ਨੇ ਜਨੇਊ ਧਾਰਨ ਕਰਨ ਤੋਂ ਨਾਂਹ ਕਰ ਦਿੱਤੀ ਤੇ ਫੁਰਮਾਇਆ-

“ਦਇਆ ਕਪਾਹ ਸੰਤੋਖ ਸੂਤ, ਜਤੁ ਗੰਢੀ ਸਤੁ ਵਟ
ਏਹ ਜਨੇਊ ਜੀਅ ਕਾ ਹਈ ਤਾਂ ਪਾਂਡੇ ਘਤੁ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ ਸੌਦਾ | | Shri Guru Nanak Dev Ji da sacha sauda 

ਆਪ ਦੇ ਪਿਤਾ ਮਹਿਤਾ ਕਾਲੂ ਨੇ ਆਪ ਨੂੰ ਵੀਹ ਰੁਪਏ ਦੇ ਕੇ ਕੋਈ ਲਾਭ ਵਾਲਾ ਸੌਦਾ ਕਰਨ ਲਈ ਭੇਜਿਆ, ਪਰ ਆਪ ਉਹਨਾਂ ਵੀਹ ਰੁਪਇਆਂ ਦਾ ਭੁੱਖੇ ਸਾਧੂਆਂ ਨੂੰ ਭੋਜਨ ਕਰਾ ਕੇ ਆ ਗਏ।

ਸ਼੍ਰੀ ਗੁਰੂ ਨਾਨਕ ਦੇਵ ਜੀ ਦਵਾਰਾ ਮੱਝਾਂ ਚਾਰਨੀਆਂ 

 ਜਦੋਂ ਆਪ ਦੇ ਪਿਤਾ ਜੀ ਨੇ ਦੇਖਿਆ ਕਿ ਆਪ ਪੜ੍ਹਾਈ ਅਤੇ ਹੋਰ ਕੰਮਾਂ ਵੱਲ ਧਿਆਨ ਨਹੀਂ ਦਿੰਦੇ ਤਾਂ ਆਪ ਨੂੰ ਮੱਝਾਂ ਚਾਰਨ ਭੇਜਿਆ ਗਿਆ। ਉੱਥੇ ਮੱਝਾਂ ਨੇ ਇੱਕ ਜੱਟ ਦੇ ਖੇਤ ਉਜਾੜ ਦਿੱਤੇ। ਜੱਟ ਨੇ ਆਪ ਦੀ ਸ਼ਿਕਾਇਤ ਪਿੰਡ ਦੇ ਹਾਕਮ ਰਾਏ ਬੁਲਾਰ ਕੋਲ ਕੀਤੀ ਪਰ ਪੜਤਾਲ ਕਰਨ ਤੇ ਵੇਖਿਆ ਗਿਆ ਕਿ ਖੇਤ ਹਰੇ-ਭਰੇ ਸਨ। ਇੱਕ ਵਾਰ ਆਪ ਮੱਝਾਂ ਚਾਰਦੇ ਹੋਏ ਇੱਕ ਰੁੱਖ ਹੇਠਾਂ ਸੌਂ ਗਏ ਤਾਂ ਦੇਖਿਆ ਗਿਆ ਕਿ ਇੱਕ ਸੱਪ ਉਹਨਾਂ ਨੂੰ ਛਾਂ ਕਰ ਰਿਹਾ ਸੀ।

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਤੇ ਸੁਲਤਾਨਪੁਰ ਜਾਣਾ- | Shri Guru Nanak Dev Ji di Marriage 

 ਆਪ ਦੇ ਪਿਤਾ, ਮਹਿਤਾ ਕਾਲੂ ਜੀ ਨੇ। ਆਪ ਨੂੰ ਘਰੇਲੂ ਕੰਮਾਂ ਵੱਲ ਖਿੱਚਣ ਲਈ ਆਪ ਦਾ ਵਿਆਹ ਬੀਬੀ ਸੁਲੱਖਣੀ ਨਾਲ ਕਰ ਦਿੱਤਾ। ਆਪ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ- ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਚੰਦ ਜੀ। ਆਪ ਦਾ ਮਨ ਸੰਸਾਰ ਦੇ ਕੰਮਾਂ ਵਿੱਚ ਨਾ ਲੱਗ ਸਕਿਆ। ਆਪ ਦੇ ਜੀਜੇ ਜੈ ਰਾਮ (ਆਪ ਦੀ ਭੈਣ ਬੇਬੇ ਨਾਨਕੀ ਦੇ ਪਤੀ ਨੂੰ ਜਦੋਂ ਪਤਾ ਲੱਗਿਆ ਕਿ ਗੁਰੂ ਜੀ ਕੋਈ ਕੰਮ ਨਹੀਂ ਕਰਦੇ ਤਾਂ ਉਸ ਨੇ ਇਹਨਾਂ ਨੂੰ ਆਪਣੇ ਕੋਲ ਸੁਲਤਾਨਪੁਰ ਬੁਲਾ ਲਿਆ ਤੇ ਨਵਾਬ ਦੌਲਤ ਖਾਨ ਦੇ ਮੋਦੀਖਾਨੇ ਵਿੱਚ ਨੌਕਰੀ ਤੇ ਲਗਵਾ ਦਿੱਤਾ।

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵੇਈ ਵੇਸ਼- | Shri Guru Nanak Dev Ji da Vai Vesh 

 ਸੁਲਤਾਨਪੁਰ ਵਿੱਚ ਰਹਿੰਦਿਆਂ ਇੱਕੋ ਦਿਨ ਆਪ ਵੇਈ ਵਿੱਚ | ਇਸ਼ਨਾਨ ਕਰਨ ਗਏ ਤੇ ਤਿੰਨ ਦਿਨ ਅਲੋਪ ਰਹੇ। ਤਿੰਨ ਦਿਨ ਬਾਅਦ ਆਪਨੇ ਨਦੀ ਤੋਂ ਬਾਹਰ ਆ ਕੇ ਕਿਹਾ, “ਨਾ ਕੋਈ ਹਿੰਦੂ ਨਾ ਕੋਈ ਮੁਸਲਮਾਨ।ਇਸ ਸਮੇਂ ਆਪ ਨੇ ਸੰਸਾਰ ਦੇ ਕਲਿਆਣ ਦਾ ਬੀੜਾ ਚੁੱਕਿਆ। ਜਿਸ ਬਾਰੇ ਭਾਈ ਗੁਰਦਾਸ ਜੀ ਫੁਰਮਾਉਂਦੇ ਹਨ-

‘‘ਬਾਬਾ ਦੇਖੈ ਧਿਆਨ ਧਰਿ, ਜਲਤੀ ਸਭਿ ਪ੍ਰਿਥਵੀ ਦਿਸਿ ਆਈ,
……. ਚੜਿਆ ਸੋਧਣ ਧਰ ਲੁਕਾਈ

ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ  | Shri Guru Nanak Dev Ji Diyan Udasiyan 

ਆਪ ਨੇ 1499 ਈਸਵੀਂ ਤੋਂ ਲੈ ਕੇ 1522 ਈਸਵੀਂ ਤੱਕ ਪੂਰਬ, ਦੱਖਣ, ਉੱਤਰ ਤੇ ਪੱਛਮ ਚਾਰ ਦਿਸ਼ਾਵਾਂ ਦੀ ਯਾਤਰਾ ਕੀਤੀ। ਇਹਨਾਂ ਉਦਾਸੀਆਂ ਵਿੱਚ ਆਪ ਨੇ ਅਸਾਮ, ਲੰਕਾ, ਤਾਸ਼ਕੰਦ ਤੇ ਮੱਕਾ-ਮਦੀਨਾ ਤੱਕ ਦੀ ਯਾਤਰਾ ਕੀਤੀ। ਆਪ ਨੇ ਅਨੇਕਾਂ ਪੀਰਾਂ, ਫ਼ਕੀਰਾਂ, ਜੋਗੀਆਂ, ਸੂਫ਼ੀਆਂ, ਸੰਨਿਆਸੀਆਂ, ਸਾਧਾਂ, ਸੰਤਾਂ, ਕਾਜ਼ੀਆਂ ਤੇ ਪੰਡਤਾਂ ਨੂੰ ਸਿੱਧੇ ਰਾਹ ਪਾਇਆ। ਇਸ ਸਮੇਂ ਵਿੱਚ ਹੀ ਆਪ ਨੇ ਕਰਤਾਰਪੁਰ ਨਗਰ ਵੀ ਵਸਾਇਆ। ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਈ ਕਰਾਮਾਤਾਂ ਦਾ ਜ਼ਿਕਰ ਵੀ ਮਿਲਦਾ ਹੈ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆ ਸਿਖਿਆਂਵਾਂ | Shri Guru Nanak Dev Ji diyan  Sikhivan 

 ਆਪ ਨੇ ਦੱਸਿਆ ਕਿ ਰੱਬ ਇੱਕ ਹੈ ਤੇ ਉਹ ਹਿਮੰਡ ਦੇ ਕਣ-ਕਣ ਵਿੱਚ ਵਸਦਾ ਹੈ। ਆਪ ਨੇ ਸਰਬ-ਸਾਂਝ ਦਾ ਪਾਠ ਪੜਾਇਆ ਤੇ ਦੰਭ-ਪਖੰਡ ਵਿਰੁੱਧ ਅਵਾਜ਼ ਉਠਾਈ। ਆਪ ਨੇ ਸਮਾਜ ਵਿੱਚੋਂ ਛੂਤ-ਛਾਤ ਦੂਰ । ਕਰਨ ਲਈ ਅਵਾਜ਼ ਉਠਾਈ ਤੇ ਫੁਰਮਾਇਆ

“ਨੀਚਾਂ ਅੰਦਰ ਨੀਚ ਜਾਤ, ਨੀਚੀ ਹੂ ਅਤਿ ਨੀਚ
ਨਾਨਕ ਤਿਨ ਕੇ ਸੰਗ ਸਾਥ ਵਡਿਆ ਸਿਉਂ ਕਿਆ ਰੀਸ ।”

ਆਪ ਅਨੁਸਾਰ ਮਨੁੱਖ ਇੱਕ ਪ੍ਰਮਾਤਮਾ ਦੇ ਬੱਚੇ ਹਨ।

“ਏਕ ਪਿਤਾ ਏਕਸ ਕੇ ਹਮ ਬਾਰਿਕ”

ਆਪ ਨੇ ਇਸਤਰੀ ਨੂੰ ਰਾਜਿਆਂ ਦੀ ਜਣਨੀ ਕਹਿ ਕੇ ਸਤਿਕਾਰਿਆ ਤੇ ਇਸ ਤਰ੍ਹਾਂ ਫੁਰਮਾਇਆ-

“ਸੋ ਕਿਉਂ ਮੰਦਾ ਆਖੀਐ, ਜਿਤੁ ਜੰਮੇ ਰਾਜਾਨ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਰਚਨਾਵਾਂ ਅਤੇ ਕਲਾਵਾਂ – | Shri Guru Nanak Dev Ji Diyan Rachnavan 

 ਗੁਰੂ ਨਾਨਕ ਦੇਵ ਜੀ ਇੱਕ ਮਹਾਨ ਕਵੀ ਤੇ ਸੰਗੀਤਕਾਰ ਸਨ। ਆਪ ਨੇ 19 ਰਾਗਾਂ ਵਿੱਚ ਬਾਣੀ ਰਚੀ, ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ‘ਜਪੁਜੀ ਸਾਹਿਬ’ ਤੇ ਆਸਾ ਦੀ ਵਾਰ ਆਪ ਦੀਆਂ ਪ੍ਰਸਿੱਧ ਰਚਨਾਵਾਂ ਹਨ। ਆਪ ਦੀ ਬਾਣੀ ਦੀਆਂ ਬਹੁਤ ਸਾਰੀਆਂ ਤੁਕਾਂ ਅਖਾਣਾਂ ਵਾਂਗ ਲੋਕਾਂ ਦੇ ਮੂੰਹ ਤੇ ਚੜੀਆਂ ਹੋਈਆਂ ਹਨ।

ਮਿਠਤ ਨੀਵੀਂ ਨਾਨਕਾ ਗੁਣ ਚੰਗਿਆਈਆ ਤਤੁ।” ‘ਮਨ ਜੀਤੈ ਜਗੁ ਜੀਤੁ।
‘ਨਾਨਕ ਫਿਕਾ ਬੋਲਿਐ ਤਨੁ ਮਨੁ ਫਿਕਾ ਹੋਇ ॥

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਦੇਸ਼ ਪ੍ਰੇਮ – | Shri Guru Nanak Dev Ji da Desh Prem

 ਆਪ ਇੱਕ ਨਿਡਰ ਦੇਸ਼ ਭਗਤ ਸਨ। 1526 ਈਸਵੀ ਵਿੱਚ ਬਾਬਰ ਦੇ ਭਾਰਤ ਉੱਪਰ ਹਮਲੇ ਤੇ ਉਸ ਦੁਆਰਾ ਮਚਾਈ ਲੁੱਟ-ਖਸੁੱਟ, ਕਤਲੇਆਮ ਤੇ ਇਸਤਰੀਆਂ ਦੀ ਬੇਪਤੀ ਵਿਰੁੱਧ ਅਵਾਜ਼ ਉਠਾਉਂਦਿਆਂ ਆਪ ਨੇ ਰੱਬ ਨੂੰ ਉਲ੍ਹਾਮਾ ਦਿੰਦਿਆਂ ਕਿਹਾ-

“ਏਤੀ ਮਾਰ ਪਈ ਕੁਰਲਾਣੈ ਤੈਂ ਕੀ ਦਰਦ ਨਾ ਆਇਆ।

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਖਰੀ ਸਮਾਂ – | Shri Guru Nanak Dev Ji da Akhri  Sama 

 ਆਪ ਨੇ ਆਪਣਾ ਅੰਤਮ ਸਮਾਂ ਕਰਤਾਰਪੁਰ (ਪਾਕਿਸਤਾਨ) ਵਿੱਚ ਬਿਤਾਇਆ। ਇੱਥੇ ਹੀ ਆਪ ਨੇ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ ਨੂੰ ਆਪਣੀ ਗੱਦੀ ਦਾ ਵਾਰਸ ਚੁਣਿਆ। ਇੱਥੇ ਹੀ ਆਪ 1539 ਈਸਵੀ ਵਿੱਚ ਜੋਤੀ-ਜੋਤ ਸਮਾ ਗਏ।

ਸਾਰ ਅੰਸ਼- Conclution 

 ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਯੁੱਗ ਪੁਰਖ ਸਨ। ਉਹਨਾਂ ਨੇ ਨਿਤਾਣੀ, ਨਿਮਾਣੀ ਤੇ ਹਤ-ਹੀਣ ਹੋਈ ਜਨਤਾ ਵਿੱਚ ਨਵੀਂ ਰੂਹ ਭਰੀ ਤੇ ਉਹਨਾਂ ਨੂੰ ਦਲੇਰ ਅਤੇ ਸਾਹਸੀ ਬਣਾ ਦਿੱਤਾ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ 

ਨਾਨਕ ਦੇਵ ਜੀ ਨੂੰ ਆਪਣੇ ਸਮੇਂ ਦੇ ਮਹਾਂ ਮਾਨਵ ਆਖਿਆ ਤੇ ਇਸ ਤਰ੍ਹਾਂ ਫਰਮਾਇਆ-

“ਸਭ ਤੇ ਵੱਡਾ ਸਤਿਗੁਰੁ ਨਾਨਕ, ਜਿਨਿ ਕਲ ਰਾਖੀ ਮੇਰੀ।

ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਕੁਝ ਮਹੱਤਵਪੂਰਨ ਪ੍ਰਸ਼ਨ / Some Important Questions about Shri Guru Nanak Dev JI

1) ਸਿੱਖ ਧਰਮ ਦਾ ਮੋਢੀ ਕੌਣ ਸੀ?

ਉੱਤਰ – ਗੁਰੂ ਨਾਨਕ ਦੇਵ ਜੀ।

2) ਗੁਰੂ ਨਾਨਕ ਦੇਵ ਜੀ ਦਾ ਜਨਮ ਕਦੋਂ ਹੋਇਆ?

ਉੱਤਰ – 1469 ਈ

3) ਗੁਰੂ ਨਾਨਕ ਦੇਵ ਜੀ ਦਾ ਜਨਮ ਕਿੱਥੇ ਹੋਇਆ ਸੀ?

ਉੱਤਰ – ਰਾਏ ਭੋਇ ਦੀ ਤਲਵੰਡੀ

4) ਰਾਏ ਭੋਇ ਦੀ ਤਲਵੰਡੀ ਨੂੰ ਅੱਜਕੱਲ ਕੀ ਕਹਿੰਦੇ ਹਨ?

ਉੱਤਰ – ਨਨਕਾਣਾ ਸਾਹਿਬ

5) ਨਨਕਾਣਾ ਸਾਹਿਬ ਕਿੱਥੇ ਸਥਿਤ ਹੈ?

ਜਵਾਬ – ਪਾਕਿਸਤਾਨ

6) ਗੁਰੂ ਨਾਨਕ ਦੇਵ ਜੀ ਦੇ ਪਿਤਾ ਦਾ ਕੀ ਨਾਮ ਸੀ?\

ਉੱਤਰ – ਮਹਿਤਾ ਕਾਲੂ

7) ਗੁਰੂ ਨਾਨਕ ਦੇਵ ਜੀ ਦੀ ਮਾਤਾ ਦਾ ਕੀ ਨਾਮ ਸੀ?

ਉੱਤਰ – ਤ੍ਰਿਪਤਾ ਦੇਵੀ

8) ਮਹਿਤਾ ਕਾਲੂ ਜੀ ਕਿਸ ਦੇ ਪਟਵਾਰੀ ਸਨ?

ਉੱਤਰ – ਰਾਏ ਬੁਲਾਰ।

9) ਗੁਰੂ ਨਾਨਕ ਦੇਵ ਜੀ ਦਾ ਨਾਨਕ ਕਿੱਥੇ ਸੀ?

ਉੱਤਰ – ਪਿੰਡ ਚਹਿਲ (ਲਾਹੌਰ)

10) ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਨਾਮ ਕੀ ਸੀ?

ਜਵਾਬ – ਬੇਬੇ ਨਾਨਕੀ 

Leave a Comment