ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??
— ਭਗਵੰਤ ਮਾਨ (@BhagwantMann) 30 ਅਪ੍ਰੈਲ, 2023
ਸੀਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇੱਕ ਅਜਿਹੀ ਰਾਜਨੀਤਕ ਪਾਰਟੀ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ, ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ?
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਨੂੰ ਲੈ ਕੇ ਸੀਐੱਮ ਮਾਨ ਨੇ ਜਿਹੜੇ ਸਵਾਲ ਖੜ੍ਹੇ ਕੀਤੇ ਹਨ ,ਉਸਦਾ ਬੀਜੇਪੀ ਨੇ ਵੀ ਸਮਰਥਨ ਕੀਤਾ ਹੈ। ਇਸ ਸਬੰਧ ਵਿੱਚ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਿਮਨੀ ਚੋਣ ਵਿੱਚ ਕਿਸੇ ਵੀ ਧਾਰਮਿਕ ਆਗੂ ਵੱਲੋਂ ਪ੍ਰਚਾਰ ਕਰਨ ਬਹੁਤ ਗਲਤ ਹੈ। ਗਰੇਵਾਲ ਨੇ ਕਿਹਾ ਕਿ ਅਜਿਹਾ ਕਰਨਾ ਲੋਕਤੰਤਰ ਦੇ ਪੂਰੀ ਤਰ੍ਹਾਂ ਖਿਲਾਫ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਜਗਤ ਵਿੱਚ ਮੀਰੀ ਪੀਰੀ ਦਾ ਸਿਧਾਂਤ ਬਹੁਤ ਅਹਿਮ ਹੈ ,ਜਿਸਨੂੰ ਅਕਾਲੀ ਦਲ ਮੰਨਦਾ ਹੈ। ਜਿਸ ਕਾਰਨ ਉਸ ਸਿਧਾਂਤ ਦੇ ਤਹਿਤ ਹਰਜਿੰਦਰ ਸਿੰਘ ਧਾਮੀ ਦਾ ਚੋਣ ਪ੍ਰਚਾਰ ਕਰਨਾ ਜਾਇਜ਼ ਹੈ। ਅਕਾਲੀ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਨੇ ਧਾਮੀ ਨੂੰ ਚੋਣ ਲੜਨ ਲਈ ਕਈ ਵਾਰੀ ਟਿਕਟ ਦਿੱਤੀ ਹੈ। ਅਕਾਲੀ ਆਗੂ ਨੇ ਮਾਨ ਜਿਹੜੀ ਟਿੱਪਣੀ ਕਰ ਰਹੇ ਹਨ ,ਪੂਰੀ ਤਰ੍ਹਾਂ ਬੇਬੁਨਿਆਦ ਹੈ।