ਸਰਕਾਰੀ ਦਫਤਰਾਂ ‘ਚ ਕੰਮ ਹੈ ਪਰ ਹੋਣਾ ਨਾ ਪੈ ਜਾਵੇ ਖੱਜਲ ਖ਼ੁਆਰ, ਕੱਲ੍ਹ ਤੋਂ ਹੋ ਰਿਹਾ ਵੱਡਾ ਬਦਲਾਅ, ਜਾਣੋ


ਪੰਜਾਬ ਨਿਊਜ਼: ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲ ਜਾਵੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਪੁਲਿਸ ਹੈੱਡਕੁਆਰਟਰ ਅਤੇ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। .

ਦਫ਼ਤਰਾਂ ਲਈ ਸਮਾਂ ਬਦਲਣ ਦੀ ਇਹ ਪ੍ਰਣਾਲੀ 15 ਜੁਲਾਈ ਤੱਕ ਲਾਗੂ ਰਹੇਗੀ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਪੂਰੇ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਇੱਕੋ ਜਿਹਾ ਰਹੇਗਾ। ਸਰਕਾਰ ਨੇ ਇਹ ਫੈਸਲਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਲਿਆ ਹੈ।

ਮੁੱਖ ਮੰਤਰੀ ਨੇ ਕੀਤਾ ਸੀ ਐਲਾਨ

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਸੀ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲ੍ਹਿਆ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਨਵੀਂ ਸੋਚ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਲਾਗੂ ਕਰਨ ਤੋਂ ਪਹਿਲਾਂ ਕਈ ਲੋਕਾਂ ਨਾਲ ਰਾਇ ਕੀਤੀ ਗਈ ਹੈ, ਉਨ੍ਹਾਂ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ।

ਸਰਕਾਰੀ ਵਿਭਾਗਾਂ ਨੂੰ ਨਿਰਦੇਸ਼

ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਦਫ਼ਤਰਾਂ ਨੂੰ ਤਿਆਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਦੀ ਤਰਫ਼ੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੀ ਬਜਾਏ ਸਮੇਂ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਪਹੁੰਚਣ।

ਕਿਉਂ ਕੀਤਾ ਗਿਆ ਹੈ ਬਦਲਾਅ

ਦੱਸ ਦੇਈਏ ਕਿ ਬਿਜਲੀ ਬੋਰਡ ਦਾ ਜਿਆਦਾ ਲੋਡ 2 ਵਜੇ ਤੋਂ 5 ਵਜੇ ਤੱਕ ਪੀਕ ਤੇ ਹੁੰਦਾ ਹੈ ਇਸ ਲਈ ਜੇ ਸਰਕਾਰੀ ਦਫਤਰ 2 ਵਜੇ ਬੰਦ ਹੋ ਜਾਣਗੇ ਤਾਂ ਇਸ ਨਾਲ ਬਿਜਲੀ ਬੋਰਡ ਉੱਤੇ ਵੀ ਜ਼ਿਆਦਾ ਬੋਝ ਨਹੀਂ ਪਵੇਗਾ। ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ,ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।Source link

Leave a Comment