ਸਿੰਚਾਈ ਘੁਟਾਲਾ : ਹਾਈਕੋਰਟ ਵੱਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ


Punjab News: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੰਚਾਈ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਜਾਂਚ ਕਰ ਰਿਹਾ ਹੈ।

ਦੱਸ ਦਈਏ ਕਿ ਸਿੰਚਾਈ ਘੁਟਾਲੇ ਸਬੰਧੀ ਗੁਰਿੰਦਰ ਸਿੰਘ ਖਿਲਾਫ 2017 ‘ਚ ਮਾਮਲਾ ਦਰਜ ਹੋਇਆ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਇਸ ਮਾਮਲੇ ਵਿੱਚ ਸਾਬਕਾ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਗਈ ਹੈ।Source link

Leave a Comment