
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਏਬੀਪੀ ਨਿਊਜ਼ ਦੇ ਮੰਚ ਤੇ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ਪੰਜਾਬ ਵਿੱਚ ਸਾਡੀ ਸਰਕਾਰ ਆਉਣ ਤੋਂ ਬਾਅਦ ਜਿਥੇ ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰਨਾਂ ਵੱਡੀ ਗਿਣਤੀ ਵਿੱਚ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
https://www.abplive.com/sharewidget/video-id-2184369.html
ਉਥੇ ਹੀ ਸਾਡੀ ਸਰਕਾਰ, ਆਉਣ ਵਾਲੇ ਦਿਨਾਂ ਦੇ ਅੰਦਰ ਪੰਜਾਬ ਵਿੱਚ 20000 ਅਧਿਆਪਕ ਭਰਤੀ ਕਰਨ ਜਾ ਰਹੀ ਹੈ। ਏਬੀਪੀ ਨਿਊਜ਼ ਦੇ ਵਲੋਂ ਵੈਸੇ, ਤਾਂ ਸਵਾਲ ਸੰਗਰੂਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦਾ ਪੁੱਛਿਆ ਗਿਆ ਸੀ, ਜਿਸ ਦੇ ਜਵਾਬ ਵਿੱਚ ਬੈਂਸ ਨੇ ਇਹ ਸਟੇਟਮੈਂਟ ਦਿੱਤੀ।
ਨਵੀਂ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇਗੀ ਅਤੇ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਅਧਿਆਪਕਾਂ ਦੇ ਸਮਰਪਣ ਵਿੱਚ ਕੋਈ ਕਮੀ ਨਹੀਂ ਹੈ। ਪੰਜਾਬ ਸਰਕਾਰ ਦੇ ਸੂਬਾਈ ਸਕੂਲਾਂ ਨੂੰ ਸਰਵੋਤਮ ਬਣਾਉਣ ਲਈ ਰਾਸ਼ਟਰ ਨਿਰਮਾਤਾ ਅਧਿਆਪਕ ਸਰਕਾਰ ਲਈ ਅਹਿਮ ਭੂਮਿਕਾ ਨਿਭਾਉਣਗੇ।