ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਲਾਰੈਂਸ ਬਿਸ਼ਨੋਈ ਬਾਰੇ ਦਿੱਤਾ ਵੱਡਾ ਬਿਆਨ


ਪੰਜਾਬ ਨਿਊਜ਼: ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਬਾਰੇ ਕਿਹਾ ਕਿ ‘ਇੱਕ ਬਦਮਾਸ਼ ਨੂੰ ਹੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਤੋਂ ਮੈਂ ਇਹ ਪੂਰਾ ਇੰਟਰਵਿਊ ਦੇਖਿਆ ਹੈ, ਮੇਰਾ ਦਿਲ ਉਦਾਸ ਹੈ। ਇਸ ਦੇ ਮਾੜੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਸਾਹਮਣੇ ਆਉਣ ਵਾਲੇ ਹਨ।’ ਉਨ੍ਹਾਂ ਕਿਹਾ, ਇਹ ਸਭ ਕੁਝ ਉਨ੍ਹਾਂ ਦੇ ਪੁੱਤਰ ਸਿੱਧੂ ਦੇ ਅਕਸ ਨੂੰ ਢਾਹ ਲਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਬਰਸੀ ‘ਤੇ ਬਹੁਤ ਘੱਟ ਲੋਕ ਪਹੁੰਚੇ ਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਸਭ ਇੱਕ ਸਾਜਿਸ਼ ਤਹਿਤ ਹੋ ਰਿਹਾ ਹੈ।

ਬਿਸ਼ਨੋਈ ਨੇ ਇੰਟਰਵਿਊ ਦੌਰਾਨ ਬਲਕੌਰ ਸਿੰਘ ਲਈ ਕਹੀ ਇਹ ਗੱਲ

‘ਏਬੀਪੀ ਨਿਊਜ਼’ ਨੂੰ ਦਿੱਤੇ ਇੰਟਰਵਿਊ ‘ਚ ਲਾਰੈਂਸ ਵਿਸ਼ਨੋਈ ਨੇ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਦੇ ਵੀ ਸਿਆਸਤ ‘ਚ ਆ ਸਕਦੇ ਹਨ। ਵਿਸ਼ਨੋਈ ਨੇ ਇਹ ਵੀ ਕਿਹਾ ਕਿ ਬਲਕੌਰ ਸਿੰਘ ਇਨਸਾਫ਼ ਦੀ ਮੰਗ ਕਰ ਰਿਹੈ ਤੇ ਉਸ ਦੀ ਸ਼ਿਕਾਇਤ ‘ਤੇ ਕਈ ਨਾਜਾਇਜ਼ ਲੋਕਾਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਨੂੰ ਦਿੱਤੀ ਧਮਕੀ ਭਰੀ ਚਿੱਠੀ ਦੇ ਸਵਾਲ ‘ਤੇ ਵਿਸ਼ਨੋਈ ਨੇ ਕਿਹਾ, ਉਨ੍ਹਾਂ ਵੱਲੋਂ ਅਜਿਹਾ ਕੋਈ ਪੱਤਰ ਨਹੀਂ ਦਿੱਤਾ ਗਿਆ ਸੀ। ਕਿਸੇ ਹੋਰ ਨੇ ਅਜਿਹਾ ਕੀਤਾ ਹੋ ਸਕਦਾ ਹੈ ਤਾਂ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

SIT ਨੇ ਕੀਤੀ ਸੀ ਮੀਟਿੰਗ

ਐਸਆਈਟੀ (SIT) ਮੁਖੀ ਜਸਕਰਨ ਸਿੰਘ ਨੇ ਵੀ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਐਸਆਈਟੀ ਨੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਤੇ ਸੁਰੱਖਿਆ ਨਾਲ ਸਬੰਧਤ ਪਹਿਲੂਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਐਸਆਈਟੀ ਮੁਖੀ ਜਸਕਰਨ ਸਿੰਘ ਵੱਲੋਂ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਹੁਣ ਤੱਕ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੂਜੇ ਪਾਸੇ ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਲਈ ਉਹ ਲਗਾਤਾਰ ਕੇਂਦਰੀ ਏਜੰਸੀਆਂ ਦੇ ਸੰਪਰਕ ਵਿੱਚ ਹੈ। ਉਹ ਅੰਤਰਰਾਸ਼ਟਰੀ ਕਾਨੂੰਨਾਂ ਕਾਰਨ ਥੋੜ੍ਹਾ ਸਮਾਂ ਲੈ ਰਹੇ ਹਨ। ਇਹੀ ਨਹੀਂ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਲਈ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸਆਈਟੀ ਮੁਖੀ ਮੂਸੇਵਾਲਾ ਦੇ ਪਰਿਵਾਰ ਨੇ ਉਨ੍ਹਾਂ ਨੂੰ ਜਲਦੀ ਇਨਸਾਫ਼ ਦਿਵਾਉਣ ਦੀ ਗੱਲ ਕੀਤੀ ਹੈ।



Source link

Leave a Comment