ਸੋਸ਼ਲ ਮੀਡੀਆ ਦਾ ਭੂਤ ਸਵਾਰ ਹੋਣ ਕਰਕੇ ਗੈਂਗਸਟਰ ਬਿਸ਼ਨੋਈ ਨੂੰ ਮਿਲਣ ਦਿੱਲੀ ਤੋਂ ਬਠਿੰਡਾ ਜੇਲ੍ਹ ਪਹੁੰਚੀਆਂ ਕੁੜੀਆਂ


ਲਾਰੈਂਸ ਬਿਸ਼ਨੋਈ: ਸੋਸ਼ਲ ਮੀਡੀਆ ‘ਤੇ ਐਕਟਿਵ ਗੈਂਗਸਟਰ ਨੌਜਵਾਨੀ ਨੂੰ ਪ੍ਰਭਾਵਿਤ ਕਰ ਰਹੇ ਹਨ। ਇਸ ਦੀ ਮਿਸਾਲ ਅੱਜ ਬਠਿੰਡਾ ਵਿੱਚ ਵੇਖਣ ਨੂੰ ਮਿਲੀ। ਇੱਥੇ ਦਿੱਲੀ ਤੋਂ ਦੋ ਨਾਬਾਲਗ ਕੁੜੀਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ। ਪੁਲਿਸ ਨੇ ਪਤਾ ਲੱਗਦਿਆਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਹਾਸਲ ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਦੋ ਨਾਬਾਲਗ ਲੜਕੀਆਂ ਪਹੁੰਚੀਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਲੜਕੀਆਂ ਨੂੰ ਰਾਊਂਡ ਅਪ  ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਲੜਕੀਆਂ ਨੂੰ ਸਖੀ ਸੈਂਟਰ ਭੇਜ ਦਿੱਤਾ ਹੈ।

ਇਸ ਬਾਰੇ ਬਾਲ ਸੁਰੱਖਿਆ ਅਫਸਰ ਰਵਨੀਤ ਕੌਰ ਨੇ ਦੱਸਿਆ ਕਿ ਦਿੱਲੀ ਦੀਆਂ ਦੋ ਨਾਬਾਲਗ ਲੜਕੀਆਂ ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋ ਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਪਹੁੰਚੀਆਂ ਸਨ। ਇੱਥੇ ਉਨ੍ਹਾਂ ਨੂੰ ਪੁਲਿਸ ਵੱਲੋਂ ਰਾਊਡੱਪ ਕਰਕੇ ਸਖੀ ਸੈਂਟਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨਬਾਲਗ ਹੋਣ ਕਾਰਨ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਗਈ ਹੈ ਤੇ ਜਲਦੀ ਹੀ ਇਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਲੈਣ ਆ ਰਹੇ ਹਨ।

ਸੂਤਰਾਂ ਅਨੁਸਾਰ ਨਾਬਲਗ ਲੜਕੀਆਂ ਪਰਵਾਰਕ ਮੈਂਬਰਾਂ ਨੂੰ ਦਿੱਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਦੀ ਗੱਲ ਆਖ ਬਠਿੰਡਾ ਦੀ ਕੇਂਦਰੀ ਜੇਲ੍ਹ ਪਹੁੰਚੀਆਂ ਸੀ। ਉਨ੍ਹਾਂ ਨੇ ਕੇਂਦਰੀ ਜੇਲ੍ਹ ਦੇ ਬਾਹਰ ਤਸਵੀਰਾਂ ਖਿੱਚੀਆਂ ਸੀ। ਇਸ ਮਗਰੋਂ ਪੁਲਿਸ ਵੱਲੋਂ ਰਾਊਂਡ ਅਪ ਕਰਕੇ ਸਖੀ ਸੈਂਟਰ ਭੇਜਿਆ ਗਿਆ ਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ।Source link

Leave a Comment