ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਦੇ ਇਲਜ਼ਾਮ ਤਹਿਤ ਗ੍ਰਿਫਤਾਰ ਕੀਤਾ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥੀ


Amritsar News: ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਦੀ ਗ੍ਰਿਫਤਾਰੀ ਬਾਰੇ ਅਹਿਮ ਖੁਲਾਸਾ ਹੋਇਆ ਹੈ। ਗੁਰਿੰਦਰਪਾਲ ਔਜਲਾ ਨੂੰ ਜਲੰਧਰ ਵਿੱਚ ਪੁਲਿਸ ਵੱਲੋਂ ਦਰਜ ਪੁਰਾਣੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਕੇਸ ਫਰਵਰੀ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਦੇ ਇਲਜ਼ਾਮ ਸਨ। 

ਜਲੰਧਰ ਪੁਲਿਸ ਦਾ ਕਹਿਣਾ ਹੈ ਕਿ ਗੁਰਿੰਦਰਪਾਲ ਔਜਲਾ ਫਰਵਰੀ ਵਿੱਚ ਦਰਜ ਕੇਸ ਵਿੱਚ ਲੋੜੀਂਦਾ ਸੀ। ਉਹ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਇਸ ਲਈ ਉਸ ਦੇ ਖ਼ਿਲਾਫ਼ ਲੁੱਕਆਊਟ ਸਰਕੁਲਰ ਐਲਓਸੀ ਜਾਰੀ ਕਰ ਦਿੱਤੀ ਸੀ ਕਿਉਂਕਿ ਪੁਲਿਸ ਨੂੰ ਪਤਾ ਸੀ ਕਿ ਉਹ ਵਿਦੇਸ਼ ਜਾਏਗਾ ਕਿਉਂਕਿ ਉਹ ਯੂਕੇ ਆਧਾਰਿਤ ਪਰਵਾਸੀ ਭਾਰਤੀ ਹੈ।

ਇਹ ਵੀ ਪੜ੍ਹੋ: Punjab Vidhan Sabha: ਪੰਜਾਬ ਸਰਕਾਰ ਦਵਾਈਆਂ ਦੀਆਂ ਕੀਮਤਾਂ ਨਿਰਧਾਰਿਤ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਏਗੀ

ਦੱਸ ਦਈਏ ਕਿ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਵੀਰਵਾਰ ਨੂੰ ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਗੁਰਿੰਦਰਪਾਲ ਸਿੰਘ ਔਜਲਾ ਨੂੰ ਇੰਗਲੈਂਡ ਜਾਣ ਸਮੇਂ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਸੀ। ਪੁਲਿਸ ਨੇ ਉਸ ਦਾ ਮੋਬਾਈਲ ਜ਼ਬਤ ਕਰ ਲਿਆ ਹੈ। ਇਹ ਵਿਅਕਤੀ ਯੂਕੇ ਆਧਾਰਿਤ ਪਰਵਾਸੀ ਭਾਰਤੀ ਹੈ ਤੇ ਜਲੰਧਰ ਪੁਲਿਸ ਨੂੰ ਲੋੜੀਂਦਾ ਸੀ। 

ਗੁਰਿੰਦਰਪਾਲ ਔਜਲਾ ਏਅਰ ਇੰਡੀਆ ਦੀ ਉਡਾਣ ਰਾਹੀਂ ਲੰਡਨ ਜਾ ਰਿਹਾ ਸੀ। ਵੇਰਵਿਆਂ ਅਨੁਸਾਰ ਜਲੰਧਰ ਦੀ ਸਦਰ ਪੁਲਿਸ ਨੇ ਫਰਵਰੀ ਵਿੱਚ ਉਸ ਖਿਲਾਫ ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: Punjab Budget 2023: ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਦੀਆਂ ਦੁਕਾਨਾਂ ‘ਤੇ ਧੜੱਲੇ ਨਾਲ ਹੋ ਰਹੀ ਲੁੱਟ, ਵਿਧਾਨ ਸਭਾ ‘ਚ ਵਿਧਾਇਕਾਂ ਨੇ ਖੁਦ ਹੀ ਖੋਲ੍ਹੀਆਂ ਪਰਤਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment