ਸੰਗਰੂਰ ‘ਚ ਸੀਐਮ ਦੀ ਕੋਠੀ ਅੱਗੇ ਮਾਸਟਰਾਂ ਵੱਲੋਂ ਧਰਨਾ , ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਜ਼ਬਰਦਸਤ ਝੜਪ


Sangrur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਅਤੇ ਪੁਲਿਸ ਵਿਚਾਲੇ ਜੰਮ ਕੇ ਧੱਕਾ ਮੁੱਕੀ ਹੋਈ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ 100 ਮੀਟਰ ਤੱਕ ਭਜਾ ਦਿੱਤਾ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ ‘ਤੇ ਮਿਲਣਗੀਆਂ ਦਵਾਈਆਂ


ਇਸ ਮੌਕੇ ਸੈਂਕੜੇ ਮੁਜ਼ਾਹਰਾਕਾਰੀ ਲੜਕੇ-ਲੜਕੀਆਂ ਮੌਜੂਦ ਸਨ। ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ। ਇਸ ਝੜਪ ਦੌਰਾਨ ਕਈਆਂ ਦੀਆਂ ਪੱਗਾਂ ਉੱਤਰੀਆਂ ਅਤੇ ਕੁੜੀਆਂ ਨੂੰ ਘਸੀਟਿਆ ਗਿਆ ਹੈ। ਮਹਿਲਾ ਅਧਿਆਪਿਕਾਂ ਨੇ ਮਰਦ ਪੁਲਿਸ ਵਾਲਿਆਂ ‘ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ

ਐਸਪੀ ਪਲਵਿੰਦਰ ਚੀਮਾ ਨੇ ਕਿਹਾ ਕਿ ਬਿਨਾਂ ਕੁਝ ਬੋਲੇ ​​ਪ੍ਰਦਰਸ਼ਨਕਾਰੀ ਆ ਗਏ ਅਤੇ ਜ਼ੋਰਦਾਰ ਝੜਪ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਮਾਹੌਲ ਖ਼ਰਾਬ ਕਰਨ ਦੀ ਆਪਣੀ ਮਨਸ਼ਾ ਨਾਲ ਆਏ ਸਨ। ਧਰਨਾਕਾਰੀਆਂ ਨੂੰ ਅਧਿਆਪਕਾਂ ਦੀਆਂ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲ ਚੁੱਕੇ ਹਨ ਪਰ ਅਜੇ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਜਾ ਰਹੇ ਹਨ, ਇਸੇ ਮੰਗ ਨੂੰ ਲੈ ਕੇ ਧਰਨਾ ਲਗਾਇਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment