ਸੰਦੀਪ ਨੰਗਲ ਅੰਬੀਆਂ ਮਾਮਲੇ ਵਿੱਚ ਵੱਡੀ ਕਾਰਵਾਈ, ਪੁਲਿਸ ਨੇ ਸੁਰਜਨਜੀਤ ਚੱਠਾ ਨੂੰ ਕੀਤਾ ਗ੍ਰਿਫ਼ਤਾਰ


Punjab News: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ‘ਚ ਮੌਜੂਦ ਹੈ ਪੁਲਿਸ ਉਸ ਨੂੰ ਤੁਰੰਤ ਗ੍ਰਿਫਤਾਰ ਕਰੇ।

ਉਸ ਸਮੇਂ ਪੁਲਿਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਿਸ ਨੇ ਬੀਤੀ ਰਾਤ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਪੁਲਸ ਉਸ ਨੂੰ ਗ੍ਰਿਫਤਾਰ ਕਰਕੇ ਲੈ ਜਾ ਰਹੀ ਹੈ।

ਅੰਬੀਆ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਗਈ ਸੀ ਤੇ ਇਸ ਦੌਰਾਨ ਉਨ੍ਹਾਂ ਵੱਲੋਂ ਪੁਲੀਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਜੇਕਰ ਮਾਮਲੇ ‘ਚ ਕੋਈ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। 

ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸਐੱਸਪੀ ਨੂੰ ਵੌਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਇਸ ਤੋਂ ਪਹਿਲਾਂ ਜਦੋਂ ਵੀ ਸੰਦੀਪ ਦੇ ਕਤਲ ਮਾਮਲੇ ਬਾਰੇ ਪੁੱਛਦੀ ਸੀ ਤਾਂ ਉਹ ਕਹਿੰਦੇ ਸਨ ਕਿ ਪੁਲਿਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment