Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਜਿਸ ਨੂੰ ਲੈ ਕੇ ਸ਼ਾਇਦ ਜਨਤਾ ਨੂੰ ਉਮੀਦ ਵੀ ਨਹੀਂ ਸੀ। ਬਜਟ ਵਿੱਚ ਜਿੱਥੇ ਪਹਿਲੀ ਵਾਰ ਸਰਹੱਦੀ ਖੇਤਰ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 2500 ਭੱਠਾ ਮਾਲਕਾਂ ਲਈ ਵੀ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਭੱਠੇ ‘ਤੇ ਕੋਲੇ ਦੀ ਬਜਾਏ 20 ਫੀਸਦੀ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਦਾ ਨੋਟੀਫਿਕੇਸ਼ਨ ਕੀਤਾ ਹੈ। ਇਹ ਨਿਯਮ 1 ਮਈ 2023 ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਬਜਟ ਵਿੱਚ ਕੀਤੇ ਵੱਡੇ ਐਲਾਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਲ 2023-24 ਦਾ ਬਜਟ ਪੇਸ਼ ਕੀਤਾ। ਪੰਜਾਬ ‘ਚ ‘ਆਪ’ ਸਰਕਾਰ ਦੇ ਗਠਨ ਦੀ ਪਹਿਲੀ ਵਰ੍ਹੇਗੰਢ ‘ਤੇ ਬਜਟ ਪੇਸ਼ ਕੀਤਾ ਗਿਆ ਹੈ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪੁਲੀਸ ਲਈ ਬਜਟ ਵਿੱਚ 10,523 ਕਰੋੜ ਰੁਪਏ ਰੱਖੇ ਗਏ ਹਨ, ਜੋ ਪੁਲੀਸ ਦੇ ਆਧੁਨਿਕੀਕਰਨ ਅਤੇ ਹੋਰ ਵਿਕਾਸ ਕਾਰਜਾਂ ’ਤੇ ਖਰਚ ਕੀਤੇ ਜਾਣਗੇ। ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਨਾਲ ਹੀ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੁਲਿਸ ਲਾਈਨਾਂ ਅਤੇ ਪੁਲਿਸ ਦਫ਼ਤਰਾਂ ਲਈ ਜ਼ਮੀਨ ਐਕਵਾਇਰ ਕਰਨ ‘ਤੇ 30 ਕਰੋੜ ਰੁਪਏ ਅਤੇ ਨਵੀਆਂ ਇਮਾਰਤਾਂ ਦੀ ਉਸਾਰੀ ‘ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਸਿੱਖਿਆ-ਸਿਹਤ-ਰੁਜ਼ਗਾਰ-ਖੇਤੀਬਾੜੀ ‘ਤੇ ਫੋਕਸ